Site icon Dainik Savera Punjab

ਪੰਜਾਬ ਦੇ 80% ਖੇਤਾਂ ਤਕ ਪਹੁੰਚਿਆ ਨਹਿਰੀ ਪਾਣੀ ; ਪੰਜਾਬ ਸਰਕਾਰ ਨੇ 100% ਕਵਰੇਜ ਦਾ ਟੀਚਾ ਮਿੱਥਿਆ

ਜਿੰਦਵਾੜੀ ਪਿੰਡ (ਸ੍ਰੀ ਅਨੰਦਪੁਰ ਸਾਹਿਬ) ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਸਿੰਚਾਈ ਦੀ ਪਹੁੰਚ ਲਗਭਗ 80% ਖੇਤੀਯੋਗ ਜ਼ਮੀਨ ਤਕ ਵਧ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਗਲਾ ਟੀਚਾ 100% ਕਵਰੇਜ ਹਾਸਲ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ ਮੁਕਾਬਲੇ ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ ਅਤੇ ਇਸ ਨੂੰ 100 ਫ਼ੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਹੈ।

14,000 ਕਿਲੋਮੀਟਰ ਦੇ ਪਾਈਪਲਾਈਨ ਨੈੱਟਵਰਕ ਦਾ ਦਾਅਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖੇਤਾਂ ਤਕ ਨਹਿਰੀ ਪਾਣੀ ਪਹੁੰਚਾਉਣ ਲਈ ਸੂਬੇ ਵਿੱਚ ਲਗਭਗ 14,000 ਕਿਲੋਮੀਟਰ ਲੰਬਾ ਪਾਈਪਲਾਈਨ ਨੈੱਟਵਰਕ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ, ਇਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੇਰੇ ਭਰੋਸੇਯੋਗ ਸਪਲਾਈ ਮਿਲਣ ਵਿੱਚ ਮਦਦ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ 70,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਤੋਂ ਪਹਿਲਾਂ, ਨਹਿਰੀ ਸਿੰਚਾਈ ਦੀ ਸਹੂਲਤ ਸਿਰਫ਼ 22% ਖੇਤੀਯੋਗ ਰਕਬੇ ਤਕ ਹੀ ਸੀਮਤ ਸੀ।

90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫਤ ਬਿਜਲੀ ਦਾ ਦਾਅਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 90% ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਲੈ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ 70,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਨੁਸਾਰ, ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਕੰਮ ਕੀਤਾ ਹੈ।

Exit mobile version