Last Updated: October 7, 2026

Dainik Savera Times Logo

CBI Raid Breaking : ਰਾਜਬੀਰ ਘੁੰਮਣ ਸਮੇਤ 6 ਮੁਲਜ਼ਮਾਂ ਨੂੰ ਸੰਮਨ, ਪੰਜਾਬ ਵਿਚ ਛਾਪਿਆਂ ਪਿੱਛੋਂ CBI ਦਾ ਵੱਡਾ ਐਕਸ਼ਨ

3 hours ਪਹਿਲਾ

CBI Raid Breaking : ਰਾਜਬੀਰ ਘੁੰਮਣ ਸਮੇਤ 6 ਮੁਲਜ਼ਮਾਂ ਨੂੰ ਸੰਮਨ, ਪੰਜਾਬ ਵਿਚ ਛਾਪਿਆਂ ਪਿੱਛੋਂ CBI ਦਾ ਵੱਡਾ ਐਕਸ਼ਨ

Punjab CBI Raid : ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਅੱਧੀ ਦਰਜਨ ਲੋਕਾਂ ਉਤੇ ਕੇਸ ਦਰਜ ਕਰ ਲਿਆ ਹੈ। ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਕਈਆਂ ਉਤੇ ਕੇਸ ਦਰਜ ਕੀਤਾ ਹੈ।


ਸੀਬੀਆਈ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਸੀਬੀਆਈ ਟੀਮਾਂ ਵੱਲੋਂ ਚੰਡੀਗੜ੍ਹ ਅਤੇ ਪੰਜਾਬ ’ਚ ਅੱਠ ਥਾਵਾਂ ਉਤੇ ਛਾਪੇਮਾਰੀ ਕੀਤੀ ਗਈ ਹੈ ਜਿਨ੍ਹਾਂ ’ਚ ਮੁੱਖ ਮੰਤਰੀ ਦਾ ਕੈਂਪ ਦਫ਼ਤਰ, ਮੁਹਾਲੀ, ਗੁਰਦਾਸਪੁਰ, ਲੁਧਿਆਣਾ,ਪਟਿਆਲਾ, ਸੰਗਰੂਰ ਤੇ ਜਲੰਧਰ ਆਦਿ ਸ਼ਾਮਲ ਹਨ। ਇਨ੍ਹਾਂ ਛਾਪਿਆਂ ਦੌਰਾਨ ਸੀਬੀਆਈ ਨੇ ਇਨ੍ਹਾਂ ਟਿਕਾਣਿਆਂ ਤੋਂ ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਦੇ OSD ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ ਸੀਬੀਆਈ (CBI) ਦਫ਼ਤਰ ਵਿਖੇ ਪੇਸ਼ ਹੋਣਾ ਪਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.