skip to content

Last Updated: November 26, 2026

Dainik Savera Times Logo

BREAKING : ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਲਿਆ ਜਾਵੇਗਾ ਬੇਅਦਬੀ ਕਾਨੂੰਨ, ਨਾ ਹੀ ਕੀਤੀ ਜਾਵੇਗੀ ਕੋਈ ਸੋਧ : CM ਮਾਨ

9 May 2026 ਅੱਪਡੇਟ ਕੀਤਾ ਗਿਆ

BREAKING : ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਲਿਆ ਜਾਵੇਗਾ ਬੇਅਦਬੀ ਕਾਨੂੰਨ, ਨਾ ਹੀ ਕੀਤੀ ਜਾਵੇਗੀ ਕੋਈ ਸੋਧ : CM ਮਾਨ

ਸੰਗਰੂਰ/ਅੰਮ੍ਰਿਤਸਰ, 9 ਮਈ 2026 : ਬੇਅਦਬੀ ਵਿਰੁੱਧ ਲਿਆਂਦੇ ਗਏ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਬੇਹੱਦ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਅਲਟੀਮੇਟਮ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਲਿਆ ਜਾਵੇਗਾ ਅਤੇ ਨਾ ਹੀ ਇਸ ਵਿੱਚ ਕੋਈ ਸੋਧ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਬਿਨਾਂ ਨਾਮ ਲਏ ਵਿਰੋਧੀ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਮੁੱਚੇ ਪੰਥ ਨੂੰ ਇਹ ਸਖ਼ਤ ਕਾਨੂੰਨ ਮਨਜ਼ੂਰ ਹੈ, ਪਰ ਸਿਰਫ਼ ਇੱਕ ਖਾਸ ਪਰਿਵਾਰ ਨੂੰ ਇਹ ਪਸੰਦ ਨਹੀਂ ਆ ਰਿਹਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.