Site icon Dainik Savera Punjab

BREAKING : ਪੰਜਾਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਕੰਪਲੈਕਸ ਖਾਲੀ ਕਰਵਾਏ ਗਏ

Punjab courts threatened to blow up with bombs, court complex evacuated

Punjab courts threatened to blow up with bombs, court complex evacuated

ਪੰਜਾਬ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ। ਲੁਧਿਆਣਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਹਫੜਾ-ਦਫੜੀ ਮਚ ਗਈ, ਜਦੋਂ ਅੰਗਰੇਜ਼ੀ ਬ੍ਰਾਂਚ ਨੂੰ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਅਣਪਛਾਤੇ ਵਿਅਕਤੀ ਵੱਲੋਂ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

ਈਮੇਲ ਮਿਲਦੇ ਹੀ ਕੋਰਟ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ। ਸੁਰੱਖਿਆ ਦੇ ਮੱਦੇਨਜ਼ਰ ਜੁਡੀਸ਼ੀਅਲ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਕੰਪਲੈਕਸ ਤੋਂ ਦੂਰ ਰਹਿਣ ਲਈ ਕਿਹਾ ਗਿਆ। ਬੰਬ ਨਿਰੋਧਕ ਦਸਤਿਆਂ ਅਤੇ ਡੌਗ ਸਕੁਆਡ ਵੱਲੋਂ ਪੂਰੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

READ ALSO :BREAKING : ਪੰਜਾਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਕੰਪਲੈਕਸ ਖਾਲੀ ਕਰਵਾਏ ਗਏ

ਘਟਨਾ ਤੋਂ ਬਾਅਦ ਕੋਰਟ ਪਰਿਸਰ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਹਰ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾ ਰਹੀ।

ਕਾਬਲੇ-ਗੌਰ ਹੈ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ, ਜਿਨ੍ਹਾਂ ਵਿੱਚ ਲੁਧਿਆਣਾ ਜੁਡੀਸ਼ੀਅਲ ਕੰਪਲੈਕਸ ਦਾ ਨਾਮ ਵੀ ਸ਼ਾਮਿਲ ਸੀ। ਇਸੇ ਤਰ੍ਹਾਂ, ਫਤਿਹਗੜ੍ਹ ਸਾਹਿਬ ਦੀ ਅਦਾਲਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਉੱਥੇ ਵੀ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ।

ਫਿਲਹਾਲ, ਪੁਲਿਸ ਅਤੇ ਜਾਂਚ ਏਜੰਸੀਆਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਵਿੱਚ ਜੁੱਟੀਆਂ ਹੋਈਆਂ ਹਨ। ਸੂਬੇ ਭਰ ਦੀਆਂ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਇਸ ਲੜੀਵਾਰ ਧਮਕੀਆਂ ਨੇ ਪੰਜਾਬ ਵਿੱਚ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।

BIG NEWS : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਵਿਧਵਾ ਨੂੰਹ ਨੂੰ ਸਹੁਰੇ ਦੀ ਜਾਇਦਾਦ ’ਚੋਂ ਗੁਜ਼ਾਰਾ ਭੱਤਾ ਲੈਣ ਦਾ ਹੱਕ

Punjab courts threatened to blow up with bombs, court complex evacuated
Exit mobile version