Punjab Da Crorepati Competition : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ‘ਚ ਪ੍ਰੈ੍ੱਸ ਕਾਨਫਰੰਸ ਕਰਨਗੇ। ਜਾਣਕਾਰੀ ਅਨੁਸਾਰ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਮੁਕਾਬਲੇ ‘ਚ 15 ਤੋਂ 30 ਸਾਲ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਜਾਣਕਾਰੀ ਅਨੁਸਾਰ ਇਹ ਮੁਕਾਬਲਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੁੜੇ ਵਿਸ਼ਿਆਂ ਨਾਲ ਸਬੰਧਿਤ ਕਰਵਾਇਆ ਜਾਵੇਗਾ। ਇਸ ਮੁਕਾਬਲੇ ਦੇ ਜੇਤੂ ਨੂੰ 1 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।


