ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਪੂਰਵ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੌਰੇ ਦੀ ਸ਼ੁਰੂਆਤ ਅੱਜ ਜਲੰਧਰ ਤੋਂ ਹੋ ਰਹੀ ਹੈ, ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਿਲ ਕੇ ₹5000 ਕਰੋੜ ਦੇ ਵਿਕਾਸ ਕਾਰਜਾਂ ਦੀ ਨੀਂਹ ਰੱਖਣਗੇ। ਇਹ ਵਿਕਾਸ ਯੋਜਨਾਵਾਂ ‘ਚ ਨਵੇਂ ਸੜਕ ਪ੍ਰੋਜੈਕਟ, ਪਾਣੀ ਸਪਲਾਈ ਲਾਈਨਾਂ, ਸਿਹਤ ਕੇਂਦਰਾਂ ਦੀ ਅਪਗ੍ਰੇਡੇਸ਼ਨ, ਅਤੇ ਨੌਜਵਾਨਾਂ ਲਈ ਰੋਜ਼ਗਾਰ-ਕੇਂਦਰ ਸ਼ਾਮਲ ਹਨ। ਸਰਕਾਰ ਦਾ ਲਕੜ ਹੈ ਕਿ ਜਲੰਧਰ ਨੂੰ ਇੱਕ ਆਧੁਨਿਕ ਅਤੇ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇ।
ਜਾਵੇਦ ਹਬੀਬ ‘ਤੇ ₹7 ਕਰੋੜ ਦੀ ਧੋਖਾਧੜੀ ਦਾ ਦੋਸ਼, 20 ਤੋਂ ਵੱਧ FIR ਦਰਜ
ਭਗਵੰਤ ਮਾਨ ਨੇ ਦੱਸਿਆ ਕਿ ਇਹ ਨਿਵੇਸ਼ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਲਈ ਇੱਕ ਵੱਡੀ ਉਮੀਦ ਹੈ ਅਤੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਲਈ ਇਹ ਕਦਮ ਲਿਆ ਗਿਆ ਹੈ। ਅਰਵਿੰਦ ਕੇਜਰੀਵਾਲ 9 ਅਕਤੂਬਰ ਨੂੰ ਬਠਿੰਡਾ ਜਾਵਣਗੇ, ਜਿੱਥੇ ਉਹ ਸਥਾਨਕ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਉਮੀਦ ਹੈ ਕਿ ਉਹ ਕਿਸਾਨਾਂ ਅਤੇ ਉਦਯੋਗਿਕ ਨਿਵੇਸ਼ਕਾਂ ਨਾਲ ਵੀ ਮੁਲਾਕਾਤ ਕਰਨਗੇ। ਇਹ ਦੌਰਾ 2027 ਦੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਤੌਰ ‘ਤੇ ਵੀ ਦੇਖਿਆ ਜਾ ਰਿਹਾ ਹੈ, ਜਿੱਥੇ ਆਮ ਆਦਮੀ ਪਾਰਟੀ ਪੰਜਾਬ ‘ਚ ਆਪਣੀ ਪਕੜ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ।






