skip to content

Last Updated: November 25, 2026

Dainik Savera Times Logo

ਜਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ: ਅਕਾਲੀ ਦਲ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

11 December 2025 ਅੱਪਡੇਟ ਕੀਤਾ ਗਿਆ

ਜਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ: ਅਕਾਲੀ ਦਲ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਸੂਬੇ ਭਰ ਵਿੱਚ ਚੋਣੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਹਰ ਪਾਰਟੀ ਦੇ ਉਮੀਦਵਾਰ ਆਪਣੇ-ਆਪਣੇ ਤਰੀਕੇ ਨਾਲ ਪ੍ਰਚਾਰ ਮੁਹਿੰਮ ਚਲਾ ਰਹੇ ਹਨ। ਇਸ ਸੰਦਰਭ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਡਵਾਲਾ ਹਨੁਵੰਤਾ ਬਲਾਕ ਸਮਿਤੀ ਜੋਨ ਤੋਂ ਉਮੀਦਵਾਰ ਬਣਾਏ ਗਏ ਪਿੰਡ ਦਲਮੀਰ ਖੇੜਾ ਵਾਸੀ ਜੱਜ ਸਿੰਘ ਖਾਰਾ ਦੇ ਹੱਕ ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਉਮੀਦਵਾਰ ਦੇ ਗ੍ਰਹਿ ਨਿਵਾਸ ਵਿਖੇ ਹੋਈ, ਜਿਸ ਵਿੱਚ ਅਕਾਲੀ ਦਲ ਦੇ ਸਿਨੀਅਰ ਆਗੂ, ਵਰਕਰ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਵੋਟ ਪਾਉਣ ਦੀ ਅਪੀਲ ਕੀਤੀ।

ਅਕਾਲੀ ਦਲ ਦੇ ਆਗੂਆਂ ਨੇ ਇਸ ਮੌਕੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਕੀਤੇ ਗਏ ਵਿਕਾਸ ਕਾਰਜ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਅੱਜ ਵੀ ਲੋਕਾਂ ਵਿੱਚ ਚੰਗੀਛਾਪ ਛੱਡ ਰਹੀਆਂ ਹਨ।

READ ALSO : ਅਯੋਧਿਆ ਵਿੱਚ ਬੋਲੈਰੋ ਟਰੈਕਟਰ ਟੱਕਰ, ਮੱਧ ਪ੍ਰਦੇਸ਼ ਤੋਂ ਆ ਰਹੇ ਤਿੰਨ ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

ਉਹਨਾਂ ਦਾ ਕਹਿਣਾ ਸੀ ਕਿ ਪਾਰਟੀ ਦੀਆਂ ਇਹ ਉਪਲਬਧੀਆਂ ਹੀ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ।

ਚੋਣ ਮਾਹੌਲ ਦੇ ਚੜ੍ਹਦੇ ਤਾਪ ਵਿੱਚ ਦਲਮੀਰ ਖੇੜਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇਹ ਪ੍ਰਚਾਰ ਮੁਹਿੰਮ ਕਾਫ਼ੀ ਚਰਚਾ ਵਿੱਚ ਰਹੀ। ਪਾਰਟੀ ਵਲੋਂ ਵਿਸ਼ਵਾਸ ਜਤਾਇਆ ਜਾ ਰਿਹਾ ਹੈ ਕਿ ਜੱਜ ਸਿੰਘ ਖਾਰਾ ਖੇਤਰ ਦੇ ਲੋਕਾਂ ਦਾ ਪੂਰਾ ਸਮਰਥਨ ਪ੍ਰਾਪਤ ਕਰਨ ਵਿੱਚ ਸਫਲ ਰਹਿਣਗੇ।

ਤਨਖਾਹੀਆ ਕਰਾਰ ਹੋਣ ‘ਤੇ ਤੀਸਰੇ ਦਿਨ ਵੀ Virsa Singh Valtoha ਨੇ ਸ੍ਰੀ ਹਰਮੰਦਰ ਸਾਹਿਬ ‘ਚ ਜੋੜੇ ਸਾਫ ਕਰਨ ਦੀ ਕੀਤੀ ਸੇਵਾ

District Council and Block Committee Elections

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.