Last Updated: November 25, 2026

Dainik Savera Times Logo

BIG BREAKING : ਪੰਜਾਬ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ, ਹੜਤਾਲ ਖ਼ਤਮ ਕਰਨ ਦਾ ਐਲਾਨ

9 September 2026 ਅੱਪਡੇਟ ਕੀਤਾ ਗਿਆ

BIG BREAKING : ਪੰਜਾਬ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ, ਹੜਤਾਲ ਖ਼ਤਮ ਕਰਨ ਦਾ ਐਲਾਨ

Punjab Employees Agreement : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਡੀਏ (DA) ਦੇ ਮਾਮਲੇ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ 27 ਅਗਸਤ ਨੂੰ ਜਾਰੀ ਕੀਤਾ ਗਿਆ ਸ਼ੋਅ-ਕਾਜ਼ ਨੋਟਿਸ ਵੀ ਵਾਪਸ ਲੈਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ, ਅੱਜ ਸਵੇਰ ਤੋਂ ਹੀ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਅਹਿਮ ਬੈਠਕ ਚੱਲ ਰਹੀ ਸੀ। ਇਹ ਮੀਟਿੰਗ ਮੁੱਖ ਸਕੱਤਰ (CS) ਨਾਲ ਹੋਈ, ਜਿਸ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਸਰਕਾਰ ਦੇ ਸਾਹਮਣੇ ਰੱਖੀਆਂ ਗਈਆਂ। ਲੰਬੀ ਵਿਚਾਰ-ਵਟਾਂਦਰੇ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਕਈ ਮੁੱਦਿਆਂ ’ਤੇ ਸਹਿਮਤੀ ਬਣਨ ਦੀ ਗੱਲ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਆਪਣੇ ਜ਼ਰੂਰੀ ਸਰਕਾਰੀ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ਤੋਂ ਲੋਕਾਂ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨਾ ਹੋਣ ਕਾਰਨ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.