Punjab Farm Fire Accident : ਪਿੰਡ ਸ਼ਾਹਪੁਰ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਦੀ ਲਪੇਟ ਵਿੱਚ ਆਉਣ ਕਾਰਨ ਵਾਪਰੇ ਹਾਦਸੇ ਵਿੱਚ ਝੁਲਸਣ ਤੋਂ ਬਾਅਦ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਨਗਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ। ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਪਰੇ ਹਾਦਸੇ ’ਚ ਪਤੀ ਨਗਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਪਤਨੀ ਮਨਜੀਤ ਕੌਰ ਨੇ ਦਮ ਤੋੜ ਦਿੱਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਦੀ ਵੀ ਇਸੇ ਹਾਦਸੇ ਵਿੱਚ ਮੌਤ ਹੋ ਚੁੱਕੀ ਸੀ। ਪਤੀ-ਪਤਨੀ ਦੋਵਾਂ ਦੀ ਮੌਤ ਦੀ ਖ਼ਬਰ ਨਾਲ ਪਿੰਡ ਸ਼ਾਹਪੁਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਖੇਤਾਂ ਵਿੱਚ ਲੱਗ ਰਹੀ ਅੱਗ ਅਤੇ ਇਸ ਦੇ ਧੂੰਏਂ ਕਾਰਨ ਵਾਪਰ ਰਹੇ ਹਾਦਸੇ ਇੱਕ ਵਾਰ ਫਿਰ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਏ ਹਨ।


