ਪੰਜਾਬ ਡੈਸਕ : ਪੰਜਾਬ ਦੇ ਵਿਦਿਆਰਥੀ ਅਤੇ ਸਰਕਾਰੀ ਕਰਮਚਾਰੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ। ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਇੱਕ ਹੋਰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਆਉਣ ਵਾਲੇ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਬੰਦ ਰਹਿਣਗੇ। ਦੱਸ ਦੇਈਏ ਕਿ ਸਰਕਾਰ ਨੇ ਸਾਰਾਗੜ੍ਹੀ ਦਿਵਸ ਮਨਾਉਣ ਲਈ 12 ਸਤੰਬਰ ਦਿਨ ਸ਼ੁੱਕਰਵਾਰ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰੰਤੂ ਇਸ ਛੁੱਟੀ ਦਾ ਲਾਭ ਕੇਵਲ ਸਿਰਫ ਸਰਕਾਰੀ ਕਰਮਚਾਰੀਆਂ ਲੈ ਸਕਣਗੇ। ਇਸਦੇ ਨਾਲ ਹੀ ਸ਼ਨੀਵਾਰ ਅਤੇ ਐਤਵਾਰ ਛੁੱਟੀਆਂ ਆ ਗਈਆ ਹਨ, ਸਰਕਾਰੀ ਕਰਮਚਾਰੀਆਂ ਨੂੰ 3 ਦਿਨਾਂ ਦੀ ਛੁੱਟੀ ਦਾ ਲਾਭ ਹੋਵੇਗਾ।

ਜ਼ਿਕਰਯੋਗ ਹੈ ਕਿ ਹੜ੍ਹਾਂ ਅਤੇ ਭਾਰੀ ਬਾਰਸ਼ ਕਾਰਨ, ਪੰਜਾਬ ਵਿੱਚ ਸਕੂਲ ਲਗਭਗ 2 ਹਫ਼ਤਿਆਂ ਲਈ ਬੰਦ ਰਹੇ।ਪੰਜਾਬ ਦੀ ਸਥਿਤੀ ਹੌਲੀ-ਹੌਲੀ ਸਥਿਰ ਹੋ ਰਹੀ ਹੈ ਅਤੇ ਸਰਕਾਰ ਨੇ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਸੀ। ਮੋਸਮ ਦੇ ਮਿਜ਼ਾਜ਼ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਕਲਾਸਾਂ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਮੌਸਮ ਚੰਗੇ ਰਹਿਣ ਦੀ ਉਮੀਦ ਕੀਤੀ ਜਾ ਰਹੀ ਹੈ।