Last Updated: November 24, 2026

Dainik Savera Times Logo

‘VB-G RAM G’ ’ਚ ਤਬਦੀਲੀ ’ਤੇ ਪੰਜਾਬ ਸਰਕਾਰ ਦਾ ਵਿਰੋਧ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਨਵਰੀ ਵਿੱਚ

20 December 2025 ਅੱਪਡੇਟ ਕੀਤਾ ਗਿਆ

‘VB-G RAM G’ ’ਚ ਤਬਦੀਲੀ ’ਤੇ ਪੰਜਾਬ ਸਰਕਾਰ ਦਾ ਵਿਰੋਧ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਨਵਰੀ ਵਿੱਚ

ਪੰਜਾਬ ਡੈਕਸ: ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਦਾ ਨਾਂ ਬਦਲਣ ਅਤੇ ਇਸ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀਆਂ ਕਰਨ ਦੇ ਫ਼ੈਸਲੇ ’ਤੇ ਗੰਭੀਰ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸੇ ਕਾਰਨ ਜਨਵਰੀ ਮਹੀਨੇ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ ਜਿਸ ਦੀ ਤਰੀਕ ਜਲਦੀ ਘੋਸ਼ਿਤ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਆਖ਼ਰੀ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਸੀ।

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (20-12-2025) ਅੰਮ੍ਰਿਤਸਰ ਤੋਂ।

ਕੇਜਰੀਵਾਲ ਤੇ ‘ਆਪ’ ਲੀਡਰਸ਼ਿਪ ਦੇ ਫ਼ੈਸਲੇ ਨਾਲ ਜਨਵਰੀ ਵਿੱਚ ਵਿਸ਼ੇਸ਼ ਸੈਸ਼ਨ:

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਮਗਨਰੇਗਾ ਸਕੀਮ ਵਿੱਚ ਤਬਦੀਲੀ ਕਰਕੇ ਗਰੀਬ ਲੋਕਾਂ ਦੀ ਰੋਜ਼ੀ ਰੋਟੀ ’ਤੇ ਸਿੱਧਾ ਹਮਲਾ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਨਵਰੀ ਦੇ ਦੂਜੇ ਹਫ਼ਤੇ ਰੱਖਿਆ ਜਾਵੇਗਾ। ਸੂਤਰਾਂ ਅਨੁਸਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਇਸ ਸੈਸ਼ਨ ਬਾਰੇ ਫ਼ੈਸਲਾ ਕੀਤਾ ਹੈ।

20.35 ਲੱਖ ਜੌਬ ਕਾਰਡਾਂ ਵਾਲੇ ਪੰਜਾਬ ’ਚ ਮਗਨਰੇਗਾ ਬਜਟ 1400 ਕਰੋੜ ਦੇ ਨੇੜੇ:

ਕੌਮੀ ਪੱਧਰ ’ਤੇ ਵਿਰੋਧੀ ਧਿਰਾਂ ਵੀ ਮਗਨਰੇਗਾ ਸਕੀਮ ਦਾ ਨਾਂ ਬਦਲਣ ਦੇ ਵਿਰੁੱਧ ਖੜੀਆਂ ਹਨ ਪਰ ਇਸ ਦੇ ਬਾਵਜੂਦ ਸੰਸਦ ਵਿੱਚ ਬਿੱਲ ਪਾਸ ਹੋ ਗਿਆ ਹੈ। ਨਵੇਂ ਬਿੱਲ ਅਨੁਸਾਰ ਇਸ ਸਕੀਮ ਦਾ ਵਿੱਤੀ ਬੋਝ ਸੂਬਿਆਂ ’ਤੇ ਵੱਧੇਗਾ ਜਦਕਿ ਪੰਜਾਬ ਦੀ ਵਿੱਤੀ ਹਾਲਤ ਪਹਿਲਾਂ ਹੀ ਕਾਫ਼ੀ ਨਾਜ਼ੁਕ ਹੈ। ਪੰਜਾਬ ਵਿੱਚ ਮਗਨਰੇਗਾ ਸਕੀਮ ਦੇ ਕੁੱਲ 20.35 ਲੱਖ ਜੌਬ ਕਾਰਡ ਹਨ ਜਿਨ੍ਹਾਂ ਵਿੱਚੋਂ 11.91 ਲੱਖ ਕਾਰਜਸ਼ੀਲ ਹਨ ਅਤੇ ਇਸ ਸਕੀਮ ਲਈ ਸਾਲਾਨਾ ਬਜਟ ਲਗਭਗ 1400 ਕਰੋੜ ਰੁਪਏ ਹੈ।

ਉੱਤਰੀ ਭਾਰਤ ਘਨੇ ਕੋਹਰੇ ਅਤੇ ਸ਼ੀਤਲਹਰ ਦੀ ਚਪੇਟ ਵਿੱਚ; ਦਿੱਲੀ, ਯੂਪੀ ਤੇ ਹਰਿਆਣਾ ਵਿੱਚ ਰੈੱਡ ਅਲਰਟ ਜਾਰੀ!

ਪੰਜਾਬ ਖੇਤ ਮਜ਼ਦੂਰ ਯੂਨੀਅਨਾਂ ਦਾ ਵੱਡਾ ਵਿਰੋਧ ਕੇਂਦਰ ਸਰਕਾਰ ਦੇ ਪੁਤਲੇ ਸਾੜੇ:

ਮਜ਼ਦੂਰ ਯੂਨੀਅਨਾਂ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵਾਵਾਲਾ ਨੇ ਕਿਹਾ ਹੈ ਕਿ ਮਗਨਰੇਗਾ ਸਕੀਮ ਨੂੰ ਲੈ ਕੇ ਮੋਗਾ ਫ਼ਰੀਦਕੋਟ ਸੰਗਰੂਰ ਮੁਕਤਸਰ ਅਤੇ ਬਠਿੰਡਾ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਕੇਂਦਰੀ ਸਰਕਾਰ ਦੇ ਪੁਤਲੇ ਸਾੜੇ ਗਏ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਹੌਲੀ ਹੌਲੀ ਮਜ਼ਦੂਰ ਭਲਾਈ ਸਕੀਮਾਂ ਤੋਂ ਹੱਥ ਪਿਛਾਂਹ ਖਿੱਚ ਰਹੀ ਹੈ ਜਿਸ ਨਾਲ ਮਜ਼ਦੂਰ ਵਰਗ ਨੂੰ ਸਿੱਧੀ ਸੱਟ ਪੈ ਰਹੀ ਹੈ।

north-india-dense-fog-cold-wave

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.