Site icon Dainik Savera Punjab

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਵਾਰਡ ਹੱਦਬੰਦੀ ਰੱਦ, ਸਥਾਨਕ ਚੋਣਾਂ ਹੋਣਗੀਆਂ ਹੋਰ ਲੰਬੀਆਂ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿੱਚ ਨਗਰ ਨਿਗਮ ਅਤੇ ਮਿਊਂਸੀਪਲ ਕਮੇਟੀਆਂ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਲੋਕਾਂ ਲਈ ਇੱਕ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ 31 ਦਸੰਬਰ 2025 ਤੋਂ ਬਾਅਦ ਜਾਰੀ ਕੀਤੇ ਗਏ ਵਾਰਡ ਹੱਦਬੰਦੀ (Delimitation) ਦੇ ਸਾਰੇ ਨੋਟੀਫਿਕੇਸ਼ਨ ਰੱਦ ਕੀਤੇ ਜਾ ਰਹੇ ਹਨ। ਇਹ ਬਿਆਨ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰ ਵੱਲੋਂ ਪੇਸ਼ ਕੀਤਾ ਗਿਆ।

Chandigarh Death case: ਤਾੜ-ਤਾੜ ਗੋਲੀਆਂ, VIP ਇਲਾਕਾ ਅਤੇ ਗੈਂਗ ਵਾਰ—ਚਰਨਪ੍ਰੀਤ ਸਿੰਘ ਦੀ ਹੱਤਿਆ ਨੇ ਖੋਲੇ ਵੱਡੇ ਰਹਿਸ..

ਹਾਈ ਕੋਰਟ ਵਿੱਚ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਵਿਕਾਸ ਪੁਰੀ ਦੀ ਬੈਂਚ ਦੇ ਸਾਹਮਣੇ ਪੇਸ਼ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਜਸਤੇਜ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਕਰਨ ਦਾ ਫੈਸਲਾ ਕਰ ਲਿਆ ਹੈ।

ਜਗਰਾਓਂ ਦੇ ਪਿੰਡ ਵਿੱਚ ਖੂਨੀ ਵਿਵਾਦ—ਪੁੱਤ ਨੇ ਪਿਤਾ ਨੂੰ ਮੌਤ ਦੇ ਘਾਟ ਉਤਾਰਿਆਂ

ਹੱਦਬੰਦੀ ਦੀ ਇਸ ਪ੍ਰਕਿਰਿਆ ਨੂੰ ਲੈ ਕੇ ਕਈ ਲੋਕਾਂ ਨੇ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਹੋਈਆਂ ਸਨ। ਹੁਣ ਜਦੋਂ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ, ਤਾਂ ਇਹ ਗੱਲ ਚਰਚਾ ਵਿੱਚ ਆ ਗਈ ਹੈ ਕਿ ਕੀ ਵਾਰਡਾਂ ਦੀ ਹੱਦਬੰਦੀ ਮੁੜ ਤੋਂ ਨਵੇਂ ਸਿਰੇ ਨਾਲ ਕੀਤੀ ਜਾਵੇਗੀ ਜਾਂ ਪੁਰਾਣੀ ਪ੍ਰਕਿਰਿਆ ਨੂੰ ਹੀ ਅੱਗੇ ਵਧਾਇਆ ਜਾਵੇਗਾ। ਇਸ ਸਥਿਤੀ ਕਾਰਨ ਸਥਾਨਕ ਚੋਣਾਂ ਹੋਰ ਪਿੱਛੇ ਖਿਸਕਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

punjab-government-ward-delimitation-cancelled-local-elections-delay

Exit mobile version