skip to content

Last Updated: September 11, 2026

Dainik Savera Times Logo

ਪੰਜਾਬ ਸਰਕਾਰ ਨੇ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

1 year ਪਹਿਲਾ

ਪੰਜਾਬ ਸਰਕਾਰ ਨੇ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤੌਰ ‘ਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਅਤੇ ਤੇਜ਼ ਕਰੇਗੀ।

ਹੋਰ ਵੇਰਵੇ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਨੇ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਲਈ 176 ਨਵੀਆਂ ਅਸਾਮੀਆਂ ਪੈਦਾ ਕੀਤੀਆਂ ਹਨ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇੱਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਿਆਰਾਂ ਦੀ ਪਾਲਣਾ ਕਰੇ ਅਤੇ ਹਰ ਬੱਚੇ ਨੂੰ ਉਹ ਸਾਰੀਆਂ ਸਹੂਲਤਾਂ ਮਿਲਣ ਜਿਨ੍ਹਾਂ ਦੇ ਉਹ ਹੱਕਦਾਰ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਅਨਾਥ ਅਤੇ ਬੇਸਹਾਰਾ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਤੰਦਰੁਸਤ ਪਾਲਣ-ਪੋਸ਼ਣ ਵਾਲੇ ਪਰਿਵਾਰ ਪ੍ਰਦਾਨ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ।

ਉਨ੍ਹਾਂ ਅੱਗੇ ਕਿਹਾ ਕਿ ਇਹ ਯਤਨ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸੂਬਾ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਦਾ ਜੀਵਨ ਆਦਰਸ਼ ਅਤੇ ਪਿਆਰ ਭਰਿਆ ਹੋਵੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.