Site icon Dainik Savera Punjab

Government’s Historic Decision : ਜਲੰਧਰ ‘ਚ ਬਣੇਗਾ ਸ਼੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ, 10 ਕਰੋੜ ‘ਚ ਖ਼ਰੀਦੀ ਜ਼ਮੀਨ

Punjab Government’s Historic Decision : ਪੰਜਾਬ ਸਰਕਾਰ ਨੇ ਜਲੰਧਰ ਵਿੱਚ ਡੇਰਾ ਬੱਲਾਂ ਨੇੜੇ ਸ਼੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਕੇਂਦਰ ਗੁਰੂ ਰਵਿਦਾਸ ਜੀ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮਾਨਤਾ ਦੇ ਸੰਦੇਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤਕ ਪਹੁੰਚਾਏਗਾ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ₹10 ਕਰੋੜ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਖਰੀਦੀ ਗਈ ਹੈ। ਇਹ ਪਹਿਲ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਖੋਜ, ਸੰਭਾਲ ਅਤੇ ਪ੍ਰਚਾਰ ਕਰਨ ਲਈ ਇੱਕ ਵਿਲੱਖਣ ਪਹਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆ ਵਿੱਚ ਫੈਲਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

BREAKING : ਫਤਿਹਗੜ੍ਹ ਸਾਹਿਬ ‘ਚ ਜ਼ੋਰਦਾਰ ਧਮਾਕਾ, ਲੋਕਾਂ ਦੇ ਘਰਾਂ ਦੇ ਦਰਵਾਜ਼ੇ ਤੇ ਖਿੜਕੀਆਂ ਹਿੱਲੀਆਂ ; ਸਹਿਮ ਦਾ ਮਾਹੌਲ

9 ਏਕੜ ਤੋਂ ਵੱਧ ਜ਼ਮੀਨ ਖਰੀਦੀ ਗਈ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦੇ ਹੋਏ, ਚੀਮਾ ਨੇ ਦੱਸਿਆ ਕਿ ਇਸ ਉਦੇਸ਼ ਲਈ ਅੱਜ ਕੁੱਲ ਤਿੰਨ ਰਜਿਸਟ੍ਰੇਸ਼ਨਾਂ ਪੂਰੀਆਂ ਕੀਤੀਆਂ ਗਈਆਂ ਹਨ: ਪਿੰਡ ਨੌਗਾਜ਼ਾ ਵਿੱਚ ਪਹਿਲੀ ਰਜਿਸਟ੍ਰੇਸ਼ਨ (64 ਕਨਾਲ ਅਤੇ 5 ਮਰਲੇ – ਕੀਮਤ 5,40,98,500 ਰੁਪਏ), ਪਿੰਡ ਫਰੀਦਪੁਰ ਵਿੱਚ ਪਹਿਲੀ ਰਜਿਸਟ੍ਰੇਸ਼ਨ (2 ਕਨਾਲ – ਕੀਮਤ 16,74,000 ਰੁਪਏ), ਅਤੇ ਪਿੰਡ ਫਰੀਦਪੁਰ ਵਿੱਚ ਦੂਜੀ ਰਜਿਸਟ੍ਰੇਸ਼ਨ (10 ਕਨਾਲ ਅਤੇ 14 ਮਰਲੇ – ਕੀਮਤ 1,44,62,150 ਰੁਪਏ)। ਉਨ੍ਹਾਂ ਦੱਸਿਆ ਕਿ ਤਿੰਨਾਂ ਰਜਿਸਟ੍ਰੇਸ਼ਨਾਂ ਦਾ ਕੁੱਲ ਰਕਬਾ 76 ਕਨਾਲ ਅਤੇ 19 ਮਰਲੇ ਹੈ ਅਤੇ ਕੁੱਲ ਲਾਗਤ 7,02,54,659 ਰੁਪਏ ਹੈ।

Punjab Weather : ਸਾਵਧਾਨ ! ਅੱਜ ਪੰਜਾਬ ‘ਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ, ਇਸ ਦਿਨ ਛਾਉਣਗੇ ਕਾਲੇ ਬੱਦਲ

ਉਨ੍ਹਾਂ ਅੱਗੇ ਕਿਹਾ, “ਇਹ ਅਧਿਐਨ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਗਿਆਨ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਇਤਿਹਾਸ ਬਾਰੇ ਸਿੱਖਿਅਤ ਕਰਨਾ ਅਤੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਣਾ ਹੈ।”

Exit mobile version