skip to content

Last Updated: September 12, 2026

Dainik Savera Times Logo

Big Breaking : 27 ਅਗਸਤ ਨੂੰ ਪੰਜਾਬ ‘ਬੰਦ’ ਨਹੀਂ ! ਲੋਕਾਂ ਨੂੰ ਮਿਲੀ ਵੱਡੀ ਰਾਹਤ ; ਖੁੱਲ੍ਹੇ ਰਹਿਣਗੇ ਰੋਡ ਤੇ ਬਾਜ਼ਾਰ, ਜਾਣੋ ਜ਼ਰੂਰੀ ਗੱਲਾਂ

2 weeks ਪਹਿਲਾ

Big Breaking : 27 ਅਗਸਤ ਨੂੰ ਪੰਜਾਬ ‘ਬੰਦ’ ਨਹੀਂ ! ਲੋਕਾਂ ਨੂੰ ਮਿਲੀ ਵੱਡੀ ਰਾਹਤ ; ਖੁੱਲ੍ਹੇ ਰਹਿਣਗੇ ਰੋਡ ਤੇ ਬਾਜ਼ਾਰ, ਜਾਣੋ ਜ਼ਰੂਰੀ ਗੱਲਾਂ

Punjab Maha Bandh Update : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਮਹਾਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਦੌਰਾਨ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

ਬੰਦ ਦੌਰਾਨ ਸੜਕਾਂ ਤੇ ਬਾਜ਼ਾਰ ਨਹੀਂ ਹੋਣਗੇ ਬੰਦ

ਮਿਲੀ ਜਾਣਕਾਰੀ ਮੁਤਾਬਿਕ 27 ਅਗਸਤ ਨੂੰ ਹੋਣ ਵਾਲੇ ਇਸ ਬੰਦ ਦੌਰਾਨ ਸੜਕਾਂ ਤੇ ਬਾਜ਼ਾਰਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਿਰਫ ਸਰਕਾਰੀ ਦਫਤਰ ਦੇ ਅੰਦਰ ਪੱਕੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਕੀਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਕੰਮ ’ਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਬੰਦ ਦੇ ਸੱਦੇ ’ਤੇ ਕੀਤਾ ਵਿਚਾਰ ਵਟਾਂਦਰਾ 

ਬੀਤੇ ਦਿਨ ਹੋਈ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਮੰਨਣ ਅਤੇ ਸਮੱਸਿਆਵਾਂ ਦਾ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ। ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ। ਆਗੂਆਂ ਨੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਦੇਣ ਅਤੇ ਨੌਜਵਾਨ ਮੁਲਾਜ਼ਮਾਂ ਨਾਲ ਸਬੰਧਤ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਸਬੰਧੀ ਜਾਰੀ ਕੀਤੇ ਗਏ ਪੱਤਰਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

ਜਥੇਬੰਦੀਆਂ ਦੀਆਂ ਮੰਗਾਂ 

ਆਗੂਆਂ ਨੇ ਕਿਹਾ ਕਿ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਨੂੰ ਵੀ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ।

27 ਅਗਸਤ ਨੂੰ ਬੰਦ ਦਾ ਐਲਾਨ 

ਮੀਟਿੰਗ ਵਿੱਚ 27 ਅਗਸਤ ਦੇ ਪੰਜਾਬ ਬੰਦ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ। ਆਗੂਆਂ ਨੇ ਦੱਸਿਆ ਕਿ ਇਸ ਦਿਨ ਪੰਜਾਬ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੋਣਗੇ। ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐਸਡੀਐਮ ਦਫ਼ਤਰ, ਤਹਿਸੀਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.