Site icon Dainik Savera Punjab

BIG NEWS : ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਦਿੱਤਾ ਅਸਤੀਫਾ, ਨਵੇਂ ਚੇਅਰਮੈਨ ਬਾਰੇ ਚਰਚਾ ਤੇਜ਼

Punjab Milkfed Chairman Narinder Singh Shergill resigns, discussion about new chairman intensifies

Punjab Milkfed Chairman Narinder Singh Shergill resigns, discussion about new chairman intensifies

ਚੰਡੀਗੜ੍ਹ ਨਿਊਜ਼ : ਪੰਜਾਬ ਸਰਕਾਰ ਵੱਲੋਂ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਵਿੱਚ ਪੰਜਾਬ ਸਟੇਟ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ (ਮਿਲਕਫੈੱਡ) ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਰਾਜਪਾਲ ਵੱਲੋਂ ਇਹ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕੀਤਾ ਗਿਆ ਹੈ।

ਇਸ ਸੰਬੰਧੀ 2 ਮਾਰਚ 2026 ਨੂੰ ਅਧਿਕਾਰਕ ਹੁਕਮ ਜਾਰੀ ਕੀਤਾ ਗਿਆ। ਹੁਕਮ ‘ਤੇ ਸਹਿਕਾਰੀ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ (IAS) ਦੇ ਦਸਤਖਤ ਦਰਜ ਹਨ। ਜਾਰੀ ਹੁਕਮ ਦੀਆਂ ਕਾਪੀਆਂ ਰਾਜਪਾਲ ਦੇ ਪ੍ਰਮੁੱਖ ਸਕੱਤਰ, ਪੰਜਾਬ ਦੇ ਮੁੱਖ ਸਕੱਤਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਮਿਲਕਫੈੱਡ ਦੇ ਪ੍ਰਬੰਧ ਨਿਰਦੇਸ਼ਕ ਸਮੇਤ ਸੰਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ।

READ ALSO : PV Sindhu ਦੁਬਈ ਹਵਾਈ ਅੱਡੇ ‘ਤੇ ਫਸੀ, Middle East ਵਿੱਚ ਤਣਾਅ ਕਾਰਨ ਸਾਰੀਆਂ ਉਡਾਣਾਂ ਮੁਅੱਤਲ

ਨਰਿੰਦਰ ਸਿੰਘ ਸ਼ੇਰਗਿੱਲ ਦੇ ਅਚਾਨਕ ਅਸਤੀਫੇ ਤੋਂ ਬਾਅਦ ਹੁਣ ਨਵੇਂ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਰਾਜਨੀਤਿਕ ਅਤੇ ਪ੍ਰਸ਼ਾਸਕੀ ਵਰਗਾਂ ਵਿੱਚ ਇਸ ਗੱਲ ਦੀ ਚਰਚਾ ਜ਼ੋਰਾਂ ‘ਤੇ ਹੈ ਕਿ ਆਖਿਰਕਾਰ ਇਹ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਵੇਗੀ।

ਫਿਲਹਾਲ ਸਰਕਾਰ ਵੱਲੋਂ ਨਵੇਂ ਚੇਅਰਮੈਨ ਦੇ ਨਾਮ ਬਾਰੇ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ, ਪਰ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਫੈਸਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਸਵੇਰੇ-ਸਵੇਰੇ IRAN ਨੇ ਦਾਗੀਆਂ Ballistic missile, ਬਹਿਰੀਨ ‘ਚ ਡਰੋਨ ਹਮਲਾ, ਖਤਰੇ ‘ਚ ਸਾਰੀ ਦੁਨੀਆਂ !

Exit mobile version