Last Updated: November 27, 2026

Dainik Savera Times Logo

CBI ਜਾਂਚ ਲਈ ਪੰਜਾਬ ਦੇ MPs ਇਕੱਠੇ: ਪੋਸਟਮਾਟਮ ਦੇ ਉਤੇ ਪੱਤਰ

24 March 2026 ਅੱਪਡੇਟ ਕੀਤਾ ਗਿਆ

CBI ਜਾਂਚ ਲਈ ਪੰਜਾਬ ਦੇ MPs ਇਕੱਠੇ: ਪੋਸਟਮਾਟਮ ਦੇ ਉਤੇ ਪੱਤਰ

ਪੰਜਾਬ ਡੈਕਸ: ਪੰਜਾਬ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ (Punjab Warehouse District Manager Gagandeep Singh Randhawa) ਦੀ ਸ਼ਕ ਦੇ ਹਲਾਤਾਂ ‘ਚ ਖੁਦਕੁਸ਼ੀ ਮਾਮਲੇ ਵਿੱਚ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਨੂੰ ਚਿੱਠੀ-ਪੱਤਰ ਲਿਖਿਆਂ ਹੈ, ਜਿਸ ਵਿੱਚ ਇਸ ਮਾਮਲੇ ਦੀ ਜਾਂਚ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (Central Bureau of Investigation) (CBI) ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਇਸ ਚਿੱਠੀ ’ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ ਅਤੇ ਧਰਮਵੀਰ ਗਾਂਧੀ ਦੇ ਦਸਤਖ਼ਤ ਹਨ।

 

ਚਿੱਠੀ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ 21 ਮਾਰਚ 2026 ਨੂੰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਦਰਜ ਕੀਤੀ ਗਈ FIR ਵਿੱਚ ਰਾਜ ਦੇ ਮੌਜੂਦਾ ਕੈਬਿਨੇਟ ਮੰਤਰੀ ਲਲਜੀਤ ਸਿੰਘ ਭੁੱਲਰ ਸਮੇਤ ਹੋਰ ਲੋਕਾਂ ਦੇ ਨਾਮ ਸ਼ਾਮਲ ਹਨ, ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੱਧ ਜਾਂਦੀ ਹੈ।

ਇਹ ਮਾਮਲਾ 23 ਮਾਰਚ ਨੂੰ ਲੋਕ ਸਭਾ ਵਿੱਚ ਵੀ ਉਠਾਇਆ ਗਿਆ ਸੀ, ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨੂੰ ਸਦਨ ਦੇ ਸਾਹਮਣੇ ਰੱਖਿਆ। ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਜੇ ਲਿਖਤੀ ਬੇਨਤੀ ਮਿਲਦੀ ਹੈ ਤਾਂ ਜਾਂਚ CBI ਨੂੰ ਸੌਂਪੀ ਜਾ ਸਕਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨੇ CBI ਜਾਂਚ ਲਈ ਲਿਖਤੀ ਬੇਨਤੀ ਭੇਜੀ ਹੈ। ਸੰਸਦ ਮੈਂਬਰਾਂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮਾਮਲੇ ਦੀ ਪਾਰਦਰਸ਼ੀ ਅਤੇ ਸਮੇਂਬੱਧ ਜਾਂਚ ਯਕੀਨੀ ਬਣਾਉਣ ਲਈ ਤੁਰੰਤ CBI ਜਾਂਚ ਦੇ ਹੁਕਮ ਜਾਰੀ ਕੀਤੇ ਜਾਣ।

punjab-mps-unite-for-cbi-probe

punjab-mps-unite-for-cbi-probe

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.