Punjab Municipal Corporation Election Update : ਪੰਜਾਬ ਵਿੱਚ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ ਹੈ। ਦੱਸ ਦਈਏ ਕਿ ਹੁਸ਼ਿਆਰਪੁਰ ਨਗਰ ਨਿਗਮ, ਗੁਰੂ ਹਰਸਹਾਏ ਨਗਰ ਕੌਂਸਲ, ਜਲਾਲਾਬਾਦ ਨਗਰ ਕੌਂਸਲ ਅਤੇ ਮਮਦੋਟ ਨਗਰ ਪੰਚਾਇਤ ਵਿੱਚ ਵੋਟਾਂ ਪੈ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਨ ਦੇ ਦਾਅਵੇ ਕੀਤੇ ਗਏ ਹਨ।
ਦੱਸ ਦੇਈਏ ਕਿ ਕੁੱਲ 95 ਵਾਰਡਾਂ ਵਿੱਚ ਹੋਣ ਵਾਲੀਆਂ ਇਨ੍ਹਾਂ ਚੋਣਾਂ ਲਈ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ। ਇਨ੍ਹਾਂ ਦੇ ਨਤੀਜੇ ਸ਼ਾਮ 5 ਵਜੇ ਤਕ ਐਲਾਨੇ ਜਾਣਗੇ। ਦੱਸ ਦਈਏ ਕਿ ਨਾਮਜ਼ਦਗੀ ਪ੍ਰਕਿਰਿਆ 25 ਜੂਨ ਤਕ ਜਾਰੀ ਰਹੀ ਸੀ।
ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਿੰਗ 5 ਜੁਲਾਈ ਯਾਨੀ ਅੱਜ ਹੋ ਰਹੀ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗੀ। ਵੋਟਿੰਗ ਇਲੈਕਟ੍ਰਾਨਿਕ ਵੋਟਿੰਗ (ਈਵੀ) ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਹੈ। ਜਿਸ ਨਾਲ ਪ੍ਰਕਿਰਿਆ ਪਾਰਦਰਸ਼ੀ ਅਤੇ ਤੇਜ਼ ਹੋਵੇਗੀ। ਵੋਟਿੰਗ ਖਤਮ ਹੋਣ ਤੋਂ ਬਾਅਦ, ਉਸੇ ਦਿਨ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ।
