skip to content

Last Updated: November 5, 2026

Dainik Savera Times Logo

Punjab Municipal Elections Dates : ਨਿਗਮ ਚੋਣਾਂ ਤੇ ਨਗਰ ਕੌਂਸਲ ਚੋਣਾਂ ਦਾ ਕੀਤਾ ਐਲਾਨ, 26 ਨੂੰ ਹੋਵੇਗੀ ਵੋਟਿੰਗ

12 May 2026 ਅੱਪਡੇਟ ਕੀਤਾ ਗਿਆ

Punjab Municipal Elections Dates : ਨਿਗਮ ਚੋਣਾਂ ਤੇ ਨਗਰ ਕੌਂਸਲ ਚੋਣਾਂ ਦਾ ਕੀਤਾ ਐਲਾਨ, 26 ਨੂੰ ਹੋਵੇਗੀ ਵੋਟਿੰਗ

Punjab Municipal Elections Dates : ਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ (Municipal Council Elections) ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਹ ਹੁਕਮ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7-ਏ ਅਧੀਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ‘ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ, ਆਈਏਐਸ ਦੇ ਦਸਤਖਤ ਹਨ।

ਪੰਜਾਬ ਚੋਣ ਕਮਿਸ਼ਨਰ ਨੇ ਨਿਗਮ ਚੋਣਾਂ ਨੂੰ ਲੈ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ 13 ਤਰੀਕ ਤੋਂ ਲੈ ਕੇ 29 ਮਈ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਨਾਮਜ਼ਦਗੀਆਂ ਸ਼ੁਰੂ ਹੋਣਗੀਆਂ, ਜਦਕਿ 16 ਮਈ ਨੂੰ ਸ਼ਾਮ 3 ਵਜੇ ਤੋਂ ਬਾਅਦ ਨਾਮਜ਼ਦਗੀ ਨਹੀਂ ਲਈ ਜਾਵੇਗੀ। ਇਸਤੋਂ ਬਾਅਦ 18 ਤਰੀਕ ਨੂੰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਮਈ ਨੂੰ ਜੇਕਰ ਕੋਈ ਵੀ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਲੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਉਪਲਬਧ ਹੋਣਗੀਆਂ। ਉਸ ਦਿਨ ਚੋਣ ਨਿਸ਼ਾਨ ਨਿਰਧਾਰਤ ਕੀਤੇ ਜਾਣਗੇ। ਨਾਮਜ਼ਦਗੀ ਪ੍ਰਕਿਰਿਆ ਔਨਲਾਈਨ ਨਹੀਂ ਹੋਵੇਗੀ। ਉਮੀਦਵਾਰਾਂ ਨੂੰ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਅਰਜ਼ੀ ਦੇਣੀ ਪਵੇਗੀ। ਫਿਰ ਉਨ੍ਹਾਂ ਦੀ ਜਾਣਕਾਰੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 8 ਨਗਰ ਨਿਗਮਾਂ ਤੇ 76 ਨਗਰ ਕੌਂਸਲਾਂ ਲਈ 26 ਮਈ ਨੂੰ ਨਿਗਮ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।

Vish Yog 2026 : ਕੁਝ ਹੀ ਘੰਟਿਆਂ ‘ਚ ਸ਼ਨੀ ਤੇ ਚੰਦਰਮਾ ਬਣਾਉਣਗੇ ‘ਵਿਸ਼ ਯੋਗ’! ਇਨ੍ਹਾਂ ਰਾਸ਼ੀਆਂ ‘ਤੇ ਪਵੇਗਾ ਅਸਰ
👉🏻 https://dainiksavera.com/vish-yog-2026/

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਨੂੰ ਛੱਡ ਕੇ ਬਟਾਲਾ (ਗੁਰਦਾਸਪੁਰ), ਪਠਾਨਕੋਟ, ਕਪੂਰਥਲਾ, ਐਸਏਐਸ ਨਗਰ (ਮੁਹਾਲੀ), ਬਠਿੰਡਾ, ਅਬੋਹਰ (ਫਾਜ਼ਿਲਕਾ), ਮੋਗਾ ਅਤੇ ਬਰਨਾਲਾ ਨਗਰ ਨਿਗਮਾਂ ‘ਚ ਚੋਣਾਂ ਹੋਣਗੀਆਂ। ਜਦਕਿ ਹੁਸ਼ਿਆਰਪੁਰ ਦੀਆਂ ਚੋਣਾਂ ਲਈ 2-3 ਹਫ਼ਤਿਆਂ ਬਾਅਦ ਐਲਾਨ ਕੀਤਾ ਜਾਵੇਗਾ। ਇਸਦੇ ਨਾਲ ਹੀ ਵਾਰਡਾਂ ਦੇ ਰਾਖਵੇਂਕਰਨ ਦੇ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਸ਼ਾਮਚੁਰਾਸੀ ਵਿੱਚ ਵੀ ਚੋਣਾਂ ਨਹੀਂ ਹੋਣਗੀਆਂ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.