Site icon Dainik Savera Punjab

Sangrur : ਸ਼ਹਿਰ ‘ਚ ਅਵਾਰਾ ਕੁੱਤਿਆਂ ਦਾ ਕਹਿਰ ; 4 ਸਾਲਾਂ ਦੇ ਮਾਸੂਮ ਨੂੰ ਨੋਚਿਆ, ਲੱਤ ‘ਤੇ ਲਗਾਉਣਾ ਪਿਆ ਪਲਸਤਰ

dog bite baby

dog bite baby

Punjab News : ਸੰਗਰੂਰ ਵਿੱਚ ਕੁੱਤਿਆਂ ਦਾ ਆਤੰਕ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਇੱਕ ਛੋਟੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਅਵਾਰਾ ਕੁੱਤਿਆਂ ਵੱਲੋਂ ਇੱਕ ਮਹਿਲਾ ’ਤੇ ਹਮਲਾ ਕੀਤਾ ਗਿਆ ਸੀ। ਹੁਣ ਕੁੱਤਿਆਂ ਵੱਲੋਂ ਕਰੀਬ ਚਾਰ ਸਾਲ ਦੇ ਬੱਚੇ ਨੂੰ ਆਪਣਾ ਸ਼ਿਕਾਰ ਬਣਾਇਆ ਹੋਇਆ ਹੈ। ਇਸ ਹਮਲੇ ਕਾਰਨ ਬੱਚੇ ਦੇ ਲੱਤਾਂ ’ਤੇ ਪਲਸਤਰ ਲਗਾਇਆ ਹੈ। ਮਾਮਲੇ ਸਬੰਧੀ ਦਰਸ਼ਨ ਸਿੰਘ ਕਾਂਗੜ ਨੇ ਦੱਸਿਆ ਕਿ ਇਸ ਤਰ੍ਹਾਂ ਦਾ ਮਾਮਲਾ ਦੋ ਚਾਰ ਦਿਨ ਪਹਿਲਾਂ ਵੀ ਆਇਆ ਸੀ ਜਿਸ ਵਿੱਚ ਇੱਕ ਮਹਿਲਾ ਨੂੰ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾਇਆ ਗਿਆ ਸੀ ਅਤੇ ਸਰਕਾਰੀ ਹਸਪਤਾਲ ਦੇ ਵਿੱਚ ਉਹਦਾ ਇਲਾਜ ਕਰਵਾਇਆ ਗਿਆ ਸੀ, ਅੱਜ ਇਸ ਬੱਚੇ ਨੂੰ ਅਵਾਰਾ ਕੁੱਤਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ।

dog bite baby
Exit mobile version