Site icon Dainik Savera Punjab

Punjab : ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਮੁਅੱਤਲ, ਨਾਭਾ ਦੇ ਤਹਿਸੀਲਦਾਰ ਨੂੰ ਸੌਂਪਿਆ ਵਾਧੂ ਚਾਰਜ

Punjab News : ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) ਦੇ ਹੁਕਮਾਂ ‘ਤੇ ਕੀਤੀ ਗਈ ਹੈ। ਪਟਿਆਲਾ ਤਹਿਸੀਲਦਾਰ ਦੀ ਮੁਅੱਤਲੀ ਕਾਰਨ ਕੰਮ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਨਾਭਾ ਦੇ ਤਹਿਸੀਲਦਾਰ ਨੂੰ ਪਟਿਆਲਾ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਨਾਭਾ ਦੇ ਤਹਿਸੀਲਦਾਰ ਇਹ ਵਾਧੂ ਕੰਮ ਬਿਨਾਂ ਕਿਸੇ ਵਾਧੂ ਭੱਤੇ ਜਾਂ ਮਿਹਨਤਾਨੇ ਦੇ ਨਿਭਾਉਣਗੇ।

Exit mobile version