Site icon Dainik Savera Punjab

Amritsar : ਪਠਾਨਕੋਟ ਹਾਈਵੇ ‘ਤੇ ਤਿੰਨ ਵਾਹਨਾਂ ਦੀ ਭਿਆਨਕ ਟੱਕਰ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ

Punjab News : ਅੰਮ੍ਰਿਤਸਰ–ਪਠਾਨਕੋਟ ਹਾਈਵੇ ‘ਤੇ ਕੱਥੂਨੰਗਲ ਟੋਲ ਪਲਾਜ਼ਾ ਦੇ ਨੇੜੇ ਇੱਕ ਭਿਆਨਕ ਸੜਕੀ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਛੋਟਾ ਹਾਥੀ, ਟੈਂਪੂ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋਈ, ਜਿਸ ਦੌਰਾਨ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ ਅਮਨਪ੍ਰੀਤ ਸਿੰਘ ਵੱਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 36 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਮਨਪ੍ਰੀਤ ਸਿੰਘ ਪਠਾਨਕੋਟ ਤੋਂ ਵਾਪਸ ਅੰਮ੍ਰਿਤਸਰ ਆ ਰਿਹਾ ਸੀ।

Ludhiana- ਪਤੰਗ ਦੀ ਡੋਰ ਨਾਲ ਲੱਗਾ ਕਰੰਟ, ਨੌਜਵਾਨ ਦੀ ਮੌਤ, ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪੀ ਲਾਸ਼

ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟੈਂਪੂ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਭਿਆਨਕ ਟੱਕਰ ਹੋਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਟੈਂਪੂ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

26 ਜਨਵਰੀ ਤੋਂ ਪਹਿਲਾਂ ਹਮਲਾ ਕਰ ਸਕਦੇ ਬੰਗਲਾਦੇਸ਼ੀ ਅੱਤਵਾਦੀ ; ਦਿੱਲੀ ਸਮੇਤ ਕਈ ਸੂਬਿਆਂ ‘ਚ ਅਲਰਟ ਜਾਰੀ

Exit mobile version