skip to content

Last Updated: October 11, 2026

Dainik Savera Times Logo

19 ਸਾਲਾ ਨੌਜਵਾਨ ਦਾ ਦੋਸਤਾਂ ਨੇ ਹੀ ਕਿਰਚਾਂ ਮਾਰ ਕੇ ਕੀਤਾ ਕਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮਾਨਵਿੰਦਰ ਸਿੰਘ

9 months ਪਹਿਲਾ

19 ਸਾਲਾ ਨੌਜਵਾਨ ਦਾ ਦੋਸਤਾਂ ਨੇ ਹੀ ਕਿਰਚਾਂ ਮਾਰ ਕੇ ਕੀਤਾ ਕਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮਾਨਵਿੰਦਰ ਸਿੰਘ

Punjab News : ਫਤਿਹਗੜ੍ਹ ਸਾਹਿਬ ਦੇ ਖਮਾਣੋਂ ਵਿਖੇ 19 ਸਾਲਾ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ ਕਿਰਚਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Fatehgarh Churian : ਪੰਜਾਬ ‘ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ

19 ਸਾਲਾ ਮ੍ਰਿਤਕ ਨੌਜਵਾਨ ਮਾਨਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਵਿੰਦਰ ਸਿੰਘ ਖਮਾਣੋ ਦੇ ਨਿੱਜੀ ਸਕੂਲ ਚ ਪੜ੍ਹਦਾ ਸੀ ਤੇ ਕਿਸੇ ਗੱਲ ਤੋਂ ਮਾਮੂਲੀ ਤਕਰਾਰ ਹੋ ਜਾਣ ਤੋਂ ਬਾਅਦ ਉਸ ਦੇ ਸਕੂਲ ਦੇ ਸਾਥੀਆਂ ਵੱਲੋਂ ਹੀ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਤੇ ਹਮਲਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।

China Dor Accident : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, ਮੋਗਾ ‘ਚ 15 ਸਾਲ ਦਾ ਬੱਚਾ ਗੰਭੀਰ ਜ਼ਖ਼ਮੀ, ਮੂੰਹ ‘ਤੇ ਲੱਗੇ ਟਾਂਕੇ

ਮ੍ਰਿਤਕ ਮਾਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਖੰਨਾ ਰੋਡ ‘ਤੇ ਖੜਾ ਸੀ ਜਿਵੇਂ ਹੀ ਉਨ੍ਹਾਂ ਨੂੰ ਰੌਲਾ ਪੈਣ ਦੀ ਆਵਾਜ਼ ਸੁਣੀ ਤਾਂ ਉਹ ਘਟਨਾ ਸਥਾਨ ‘ਤੇ ਪਹੁੰਚਿਆ ਜਿੱਥੇ ਉਸ ਦੇ ਭਤੀਜੇ ਨੂੰ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਮੌਕੇ ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਭਾਵੇਂ ਥਾਣਾ ਖਮਾਣੋ ਦੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਘਟਨਾ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਪੁਲਿਸ ਨੇ ਮਾਨਵਿੰਦਰ ਸਿੰਘ ਨੂੰ ਕਤਲ ਕਰਨ ਵਾਲੇ ਨੌਜਵਾਨਾਂ ਖਿਲਾਫ਼ ਬਿਆਨ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

murder of boy

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.