Punjab News : ਮੋਗਾ ਪੁਲਿਸ ਨੇ ਹਾਲ ਹੀ ਵਿੱਚ ਇੱਕ ਨਿਸ਼ਾਨਾਬੱਧ ਕਾਰਵਾਈ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਪੰਜ ਗੈਰ-ਕਾਨੂੰਨੀ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਨ੍ਹਾਂ ਵਿੱਚ ਤਿੰਨ .30 ਬੋਰ ਪਿਸਤੌਲ, ਇੱਕ .32 ਬੋਰ ਪਿਸਤੌਲ, ਅਤੇ ਇੱਕ ਗਲੌਕ 9 ਐਮਐਮ ਪਿਸਤੌਲ ਸ਼ਾਮਲ ਹਨ।
Chandigarh Suicide : ਦਿਓਰ-ਭਰਜਾਈ ਨੇ ਬੱਚਿਆਂ ਦੇ ਸਾਹਮਣੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਘਰ ‘ਚ ਪਸਰਿਆ ਸੋਗ
ਡੀਜੀਪੀ ਗੌਰਵ ਯਾਦਵ ਨੇ ਵੇਰਵੇ ਸਾਂਝੇ ਕੀਤੇ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਫਲਤਾ ਦੇ ਵੇਰਵੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਸਾਂਝੇ ਕੀਤੇ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਲਖਵਿੰਦਰ ਸਿੰਘ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
In a major breakthrough, @MogaPolice arrests 2 accused and recovers 5 illegal weapons with ammunition in a targeted operation, including 3 pistols (.30 bore), 1 pistol (.32 bore) and 1 pistol (Glock 9mm).
— DGP Punjab Police (@DGPPunjabPolice) February 27, 2026
Preliminary investigation reveals that arrested accused Lakhwinder Singh… pic.twitter.com/OnYJIhkXR4
ਆਰਮਜ਼ ਐਕਟ ਤਹਿਤ ਐਫਆਈਆਰ ਦਰਜ
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਹਥਿਆਰਾਂ ਦੇ ਪਿੱਛੇ ਨੈੱਟਵਰਕ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਢਿੱਲ ਨਹੀਂ ਵਰਤੀ ਜਾਵੇਗੀ।


