ਪੰਜਾਬ ਪੁਲਿਸ ਵਿੱਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਹਜ਼ਾਰਾਂ ਨੌਜਵਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿਭਾਗ ਨੇ ਸਾਲ 2026 ਦੀ ਕਾਂਸਟੇਬਲ ਭਰਤੀ ਪ੍ਰੀਖਿਆ ਦੀਆਂ ਤਰੀਕਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਕੰਪਿਊਟਰ ਅਧਾਰਤ ਟੈਸਟ (CBT) 1 ਜੁਲਾਈ 2026 ਤੋਂ ਸ਼ੁਰੂ ਹੋਵੇਗਾ। ਪ੍ਰੀਖਿਆ ਲਈ ਐਡਮਿਟ ਕਾਰਡ ਵੀ ਜਲਦ ਹੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੇ ਜਾਣਗੇ।
ਇਸ ਭਰਤੀ ਮੁਹਿੰਮ ਤਹਿਤ ਕੁੱਲ 3,298 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚ 2,522 ਅਸਾਮੀਆਂ ਜ਼ਿਲ੍ਹਾ ਕੇਡਰ ਅਤੇ 776 ਅਸਾਮੀਆਂ ਹਥਿਆਰਬੰਦ ਕੇਡਰ ਲਈ ਰੱਖੀਆਂ ਗਈਆਂ ਹਨ। ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਮਾਰਚ 2026 ਵਿੱਚ ਹੋਈ ਸੀ ਅਤੇ ਉਮੀਦਵਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਰਜ਼ੀਆਂ ਦੀ ਆਖਰੀ ਮਿਤੀ 30 ਮਾਰਚ ਤੋਂ ਵਧਾ ਕੇ 5 ਮਈ 2026 ਕਰ ਦਿੱਤੀ ਗਈ ਸੀ।
ਊਧਵ ਠਾਕਰੇ ਦੀ ਸ਼ਿਵ ਸੈਨਾ ‘ਚ ਬਗਾਵਤ ਦੇ ਸੰਕੇਤ, 5 ਸੰਸਦ ਮੈਂਬਰਾਂ ਦੀ ਗੈਰਹਾਜ਼ਰੀ ਨਾਲ ਸਿਆਸਤ ਗਰਮ
ਅਰਜ਼ੀਆਂ ਲਈ ਵਾਧੂ ਸਮਾਂ ਮਿਲਣ ਕਾਰਨ ਇਸ ਵਾਰ ਉਮੀਦਵਾਰਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਮੁਕਾਬਲਾ ਹੋਰ ਸਖ਼ਤ ਹੋਣ ਦੀ ਸੰਭਾਵਨਾ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪ੍ਰੀਖਿਆ ਨਾਲ ਜੁੜੇ ਹਰ ਅਪਡੇਟ ਲਈ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ ‘ਤੇ ਨਜ਼ਰ ਬਣਾਈ ਰੱਖਣ।
ਆਸ਼ਰਮ ਚੌਕ ਨੇੜੇ ਸੜਕ 3-4 ਦਿਨਾਂ ਲਈ ਬੰਦ, ਯਾਤਰੀਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ