Punjab Police Transfers : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਦੇਰ ਸ਼ਾਮ, ਪੰਜਾਬ ਪੁਲਿਸ ਨੇ 273 ਡੀ.ਐਸ.ਪੀ. (DSPs) ਅਤੇ ਇੱਕ ਆਈ.ਪੀ.ਐਸ. (IPS) ਅਧਿਕਾਰੀ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ। ਇਹ ਹੁਕਮ 21 ਨਵੰਬਰ ਨੂੰ ਜਾਰੀ ਕੀਤੇ ਗਏ ਸਨ। ਇਹ ਤਬਾਦਲੇ ‘ਪੁਲਿਸ ਸਥਾਪਨਾ ਕਮੇਟੀ’ (Police Establishment Committee) ਦੀ ਮਨਜ਼ੂਰੀ ਤੋਂ ਬਾਅਦ ਪ੍ਰਸ਼ਾਸਕੀ ਆਧਾਰ ‘ਤੇ ਕੀਤੇ ਗਏ ਹਨ। ਹੁਕਮਾਂ ਵਿੱਚ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ ਹੈ।
ਇਹ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਦੇ Secret Section-2 ਵੱਲੋਂ ਜਾਰੀ ਕੀਤੇ ਗਏ ਹਨ। ਇਸ ਵਿੱਚ ਏ.ਐਸ.ਪੀ. (ASP) ਅਤੇ ਡੀ.ਐਸ.ਪੀ. (DSP) ਰੈਂਕ ਦੇ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਤਬਾਦਲਾ ਸੂਚੀ ਵਿੱਚ ਉਹ ਅਧਿਕਾਰੀ ਸ਼ਾਮਲ ਹਨ ਜੋ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ, ਪੁਲਿਸ ਰੇਂਜਾਂ ਅਤੇ ਵਿਸ਼ੇਸ਼ ਇਕਾਈਆਂ ਵਿੱਚ ਤਾਇਨਾਤ ਸਨ।


