skip to content

Last Updated: November 2, 2026

Dainik Savera Times Logo

BREAKING : ਪੰਜਾਬ ਦੀ ਰਾਜਨੀਤੀ ‘ਚ ਵੱਡਾ ਧਮਾਕਾ : ‘ਆਪ’ ਤੋਂ ਅਸਤੀਫਾ ਦੇਣ ਵਾਲੇ ਤਿੰਨ ਵਿਧਾਇਕ BJP ‘ਚ ਸ਼ਾਮਿਲ

2 November 2026 ਅੱਪਡੇਟ ਕੀਤਾ ਗਿਆ

BREAKING : ਪੰਜਾਬ ਦੀ ਰਾਜਨੀਤੀ ‘ਚ ਵੱਡਾ ਧਮਾਕਾ : ‘ਆਪ’ ਤੋਂ ਅਸਤੀਫਾ ਦੇਣ ਵਾਲੇ ਤਿੰਨ ਵਿਧਾਇਕ BJP ‘ਚ ਸ਼ਾਮਿਲ

AAP MLAs Join BJP : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਹੋਇਆ ਹੈ। ਆਮ ਆਦਮੀ ਪਾਰਟੀ ਨੂੰ ਲਗਾਤਾਰ ਤਿੰਨ ਵੱਡੇ ਝਟਕੇ ਲੱਗੇ ਹਨ। ਪਾਰਟੀ ਦੇ 3 ਵਿਧਾਇਕਾਂ ਨੇ ਅਸਤੀਫਾ ਦੇ ਕੇ ਭਾਜਪਾ ‘ਚ ਸ਼ਮੂਲੀਅਤ ਕਰ ਲਈ ਹੈ। ਚੇਤਨ ਸਿੰਘ ਜੋੜਾਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਨੇ ਦਿੱਲੀ ਵਿਖੇ ਭਾਜਪਾ ਦੇ ਦਫਤਰ ਵਿੱਚ ਭਾਜਪਾ ਦਾ ਪੱਲਾ ਫੜਿਆ।

ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਵਾਲੇ ਅੰਮ੍ਰਿਤਸਰ ਦੇ ਉੱਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਜਾਣਕਾਰੀ ਅਨੁਸਾਰ ਕੁੰਵਰ ਵਿਜੈ ਪ੍ਰਤਾਪ ਦਿੱਲੀ ‘ਚ ਭਾਜਪਾ ਦੇ ਮੁੱਖ ਦਫਤਰ ਪਹੁੰਚ ਗਏ ਹਨ। ਦੱਸ ਦੇਈਏ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਅੱਜ ਹੀ ਆਪ ਪਾਰਟੀ ਤੋਂ ਅਸਤੀਫਾ ਦਿੱਤਾ ਸੀ।

ਦੱਸ ਦਈਏ ਕਿ BJP ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੇ ਦਿੱਲੀ ਪਹੁੰਚ ਕੇ ਗੁਰਦੁਆਰਾ ਬੰਗਲਾ ਸਾਹਿਬ ਵੀ ਮੱਥਾ ਟੇਕਿਆ। ਉਨ੍ਹਾਂ ਨਾਲ ਇਸ ਮੌਕੇ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਅਤੇ ਤਰਨਾਦਲ ਸ਼ਹੀਦਾਂ ਦੇ ਮੁਖੀ ਜਥੇਦਾਰ ਜੋਗਾ ਸਿੰਘ ਵੀ ਹਾਜ਼ਰ ਸਨ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ, “ਭਾਜਪਾ ਦਾ ਪਰਿਵਾਰ ਦਿਨ-ਬ-ਦਿਨ ਵੱਡਾ ਹੋ ਰਿਹਾ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਭਾਜਪਾ ਵਿੱਚ ਸ਼ਾਮਲ ਹੋਏ ਹਨ। ਮੈਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਆਮ ਆਦਮੀ ਪਾਰਟੀ ਇੱਕ ਡੁੱਬਦਾ ਹੋਇਆ ਜਹਾਜ਼ ਹੈ।”

ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਆਪਣੇ ਦੋ ਵਿਧਾਇਕਾਂ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਹੁਣ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਬੇਨਤੀ ਕਰਨ ਦੀ ਯੋਜਨਾ ਬਣਾ ਰਹੀ ਹੈ ਕਿ ਇਨ੍ਹਾਂ ਦੀ ਵਿਧਾਇਕ ਵਜੋਂ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇ। ਦੋਵਾਂ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਤੋਂ ਰਸਮੀ ਤੌਰ ‘ਤੇ ਅਸਤੀਫਾ ਵੀ ਦੇ ਦਿੱਤਾ ਹੈ।

ਹਾਲ ਹੀ ਵਿੱਚ, ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕਰਨ ਵਾਲੇ ‘ਆਪ’ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਪਾਰਟੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਵਿਅਕਤੀਆਂ ਨੂੰ ਅਨੁਸ਼ਾਸਨੀ ਕਾਰਵਾਈ ਦੇ ਹਿੱਸੇ ਵਜੋਂ ਪਾਰਟੀ ਵਿੱਚੋਂ ਕੱਢਿਆ ਗਿਆ ਸੀ।

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਪੰਜਾਬ ਵਿਧਾਨ ਸਭਾ ਵਿੱਚ ਸਨੌਰ ਹਲਕੇ ਦੀ ਨੁਮਾਇੰਦਗੀ ਕਰਦੇ ਹਨ—ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੁਣੇ ਗਏ ਸਨ—ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਸਰਕਾਰ ਨੇ ਉਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਵਿਰੁੱਧ ਸਖ਼ਤ ਰੁਖ਼ ਅਪਣਾ ਲਿਆ ਅਤੇ ਅੰਤ ਵਿੱਚ ਅਸਤੀਫਾ ਦੇ ਦਿੱਤਾ।

ਇਸ ਦੇ ਨਾਲ ਹੀ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਬਾਰੇ ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਚੇਤਨ ਸਿੰਘ ਜੋੜਾਮਾਜਰਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਸਮਾਣਾ ਤੋਂ ਵੱਡੇ ਫਰਕ ਨਾਲ ਜਿੱਤ ਕੇ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਇਸ ਤੋਂ ਬਾਅਦ, ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾ ਨਿਭਾਈ।

ਇਸ ਦੌਰਾਨ, ਕੁੰਵਰ ਵਿਜੇ ਪ੍ਰਤਾਪ ਸਿੰਘ—ਜੋ ਪਾਰਟੀ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ. (IPS) ਅਧਿਕਾਰੀ ਹਨ—ਨੇ ਵੀ ਪੰਜਾਬ ਵਿਧਾਨ ਸਭਾ ਦੀ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.