ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਇੱਕ ਵਾਰ ਫਿਰ ਸਿਆਸੀ ਚਰਚਾ ਦਾ ਕੇਂਦਰ ਬਣ ਗਈਆਂ ਹਨ। ਵੀਰਵਾਰ ਨੂੰ ਜਲੰਧਰ ਸਥਿਤ ਈਡੀ ਦੇ ਖੇਤਰੀ ਦਫ਼ਤਰ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਪੁੱਛਗਿੱਛ ਲਈ ਪਹੁੰਚੇ।ਇੱਕੋ ਦਿਨ ਦੋ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਪੇਸ਼ੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ।
ਸੂਤਰਾਂ ਅਨੁਸਾਰ, ਕਿੱਕੀ ਢਿੱਲੋਂ ਖ਼ਿਲਾਫ਼ ਪਹਿਲਾਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਜਾਂਚ ਹੋਈ ਸੀ, ਜਿਸ ਤੋਂ ਬਾਅਦ ਹੁਣ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਰੀਬ 7.5 ਕਰੋੜ ਰੁਪਏ ਦੇ ਵਾਧੂ ਖਰਚੇ ਬਾਰੇ ਵੀ ਜਾਂਚ ਏਜੰਸੀ ਵੱਲੋਂ ਸਵਾਲ ਕੀਤੇ ਜਾ ਰਹੇ ਹਨ।ਉੱਧਰ ਰਮਨ ਅਰੋੜਾ ਨੂੰ ਵੀ ਇਕ ਵੱਖਰੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ, ਹਾਲਾਂਕਿ ਇਸ ਜਾਂਚ ਦੇ ਵਿਸਥਾਰ ਹਾਲੇ ਸਪੱਸ਼ਟ ਨਹੀਂ ਕੀਤੇ ਗਏ।
ਸ਼ਿਮਲਾ ਬਣੇਗਾ ਨਵਾਂ ਡਾਇਲਾਗ ਸੈਂਟਰ, ਪੰਜਾਬ-ਹਰਿਆਣਾ ਵਿਵਾਦਾਂ ਦੇ ਹੱਲ ਦੀ ਉਮੀਦ
ਦੋਵੇਂ ਆਗੂਆਂ ਤੋਂ ਵੱਖ-ਵੱਖ ਕਮਰਿਆਂ ਵਿੱਚ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਈਡੀ ਦਫ਼ਤਰ ਦੇ ਬਾਹਰ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ।
ਇੱਕੋ ਦਿਨ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਆਗੂਆਂ ਦੀ ਪੇਸ਼ੀ ਨੇ ਸਿਆਸੀ ਹਲਕਿਆਂ ਵਿੱਚ ਤਣਾਅ ਅਤੇ ਚਰਚਾ ਵਧਾ ਦਿੱਤੀ ਹੈ। ਫਿਲਹਾਲ ਜਾਂਚ ਜਾਰੀ ਹੈ ਅਤੇ ਈਡੀ ਵੱਲੋਂ ਕੋਈ ਅਧਿਕਾਰਤ ਨਤੀਜਾ ਸਾਹਮਣੇ ਨਹੀਂ ਆਇਆ ਹੈ।
ਸ਼ਿਮਲਾ ਬਣੇਗਾ ਨਵਾਂ ਡਾਇਲਾਗ ਸੈਂਟਰ, ਪੰਜਾਬ-ਹਰਿਆਣਾ ਵਿਵਾਦਾਂ ਦੇ ਹੱਲ ਦੀ ਉਮੀਦ

