Last Updated: November 5, 2026

Dainik Savera Times Logo

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 27 ਜੁਲਾਈ ਤੇ 3 ਅਗਸਤ ਤੋਂ ਹੜਤਾਲ ਦੀ ਚਿਤਾਵਨੀ

20 July 2026 ਅੱਪਡੇਟ ਕੀਤਾ ਗਿਆ

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 27 ਜੁਲਾਈ ਤੇ 3 ਅਗਸਤ ਤੋਂ ਹੜਤਾਲ ਦੀ ਚਿਤਾਵਨੀ

PUNJAB NEWS : ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਅਹਿਮ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਗਈ।

ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਪ੍ਰਥਾ ਖਤਮ ਕਰਨ ਦੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਕਿਹਾ ਕਿ ਸਰਕਾਰ ਨਾਲ 60 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਦਿੱਤੇ ਗਏ ਹਨ।

ਸੜਕ ਹਾਦਸੇ ’ਚ ਜ਼ਖ਼ਮੀ ਲੜਕੀ ਲਈ ਰੁਕੇ ਚਿਰਾਗ ਪਾਸਵਾਨ, ਤੁਰੰਤ ਮਦਦ ਕਰਕੇ ਜਿੱਤਿਆ ਲੋਕਾਂ ਦਾ ਦਿਲ

ਯੂਨੀਅਨ ਨੇ ਟਰਾਂਸਪੋਰਟ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਨਿੱਜੀਕਰਨ ਨੂੰ ਲੈ ਕੇ ਵੀ ਸਵਾਲ ਚੁੱਕੇ। ਆਗੂਆਂ ਦਾ ਕਹਿਣਾ ਹੈ ਕਿ ਆਊਟਸੋਰਸ ਭਰਤੀਆਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ‘ਤੇ ਵਿਭਾਗ ਨੂੰ ਕਮਜ਼ੋਰ ਕਰਨ ਦੇ ਦੋਸ਼ ਵੀ ਲਗਾਏ।

ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 27 ਜੁਲਾਈ ਨੂੰ ਸਾਰੇ ਡਿੱਪੂਆਂ ਦੇ ਗੇਟਾਂ ‘ਤੇ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 3, 4 ਅਤੇ 5 ਅਗਸਤ ਨੂੰ ਤਿੰਨ ਦਿਨਾਂ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਫਿਰ ਵੀ ਕੋਈ ਫੈਸਲਾ ਨਾ ਲਿਆ ਤਾਂ ਵਿਧਾਨ ਸਭਾ ਸੈਸ਼ਨ ਦੌਰਾਨ ਭੁੱਖ ਹੜਤਾਲ ਸਮੇਤ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਪੰਜਾਬ-ਹਿਮਾਚਲ ਟੋਲ ਵਿਵਾਦ ਹੋਇਆ ਤੇਜ਼, ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਨੇ ਵੀ ਟੋਲ ਲਗਾਉਣ ਦਾ ਪਾਸ ਕੀਤਾ ਮਤਾ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.