Site icon Dainik Savera Punjab

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਵੱਡੀ ਕਾਰਵਾਈ, ਤਿੰਨ ਮਾਮਲਿਆਂ ’ਚ ਸੂ-ਮੋਟੋ ਨੋਟਿਸ ਜਾਰੀ

Punjab Scheduled Castes Commission takes major action, Su-Moto notice issued in three cases

ਚੰਡੀਗੜ੍ਹ ਨਿਊਜ਼ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂਬੇ ਨਾਲ ਜੁੜੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਖੁਦ ਨੋਟਿਸ ਲੈਂਦੇ ਹੋਏ (ਸੂ-ਮੋਟੋ) ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਸੰਬੰਧਿਤ ਜ਼ਿਲ੍ਹਾ ਅਧਿਕਾਰੀਆਂ ਤੋਂ ਮਾਮਲਿਆਂ ਦੀ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ।

ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਦੇ ਆਧਾਰ ’ਤੇ ਇਨ੍ਹਾਂ ਮਾਮਲਿਆਂ ਦਾ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਮਿਸ਼ਨ ਵੱਲੋਂ ਹਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

BREAKING : ਦਿੱਲੀ ਪ੍ਰਦਰਸ਼ਨਾਂ ’ਚ ਹਿੰਸਾ ਕਰਨ ਵਾਲਿਆਂ ’ਤੇ ਸਖ਼ਤੀ, ਪਾਸਪੋਰਟ ਰੱਦ ਕਰਨ ਤੱਕ ਦੀ ਕਾਰਵਾਈ ਦੇ ਸੰਕੇਤ

ਪਹਿਲੇ ਮਾਮਲੇ ਵਿੱਚ ਕਮਿਸ਼ਨ ਨੇ ਐਸਐਸਪੀ ਬਰਨਾਲਾ ਨੂੰ ਨੋਟਿਸ ਜਾਰੀ ਕਰਕੇ ਸਫਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਸਬੰਧੀ ਪੂਰੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਘਟਨਾ ਦੇ ਸਾਰੇ ਤੱਥਾਂ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ।

ਦੂਜੇ ਮਾਮਲੇ ਵਿੱਚ ਜਲੰਧਰ ਦੇ ਐਸਐਸਪੀ ਤੋਂ ਫਿਲੌਰ ਖੇਤਰ ਦੀ ਰਹਿਣ ਵਾਲੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਪੁਲਿਸ ਕਾਰਵਾਈ ਬਾਰੇ ਰਿਪੋਰਟ ਮੰਗੀ ਗਈ ਹੈ। ਕਮਿਸ਼ਨ ਨੇ ਕਿਹਾ ਹੈ ਕਿ ਮਾਮਲੇ ਵਿੱਚ ਦੇਰੀ ਜਾਂ ਲਾਪਰਵਾਹੀ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ।

ਤੀਜੇ ਮਾਮਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਨਾਲ ਜੁੜੇ ਵਿਵਾਦ ਬਾਰੇ ਰਿਪੋਰਟ ਤਲਬ ਕੀਤੀ ਗਈ ਹੈ।

ਕਮਿਸ਼ਨ ਨੇ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਦੀ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਕਾਂਗਰਸ ਨੂੰ ਝਟਕਾ, ਮੁੰਡੀਆਂ ਕਲਾਂ ਦੇ ਕੌਂਸਲਰ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

Exit mobile version