skip to content

Last Updated: October 4, 2026

Dainik Savera Times Logo

Punjab School Holidays : ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਠੰਡ ਕਾਰਨ ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਕੂਲ

9 months ਪਹਿਲਾ

Punjab School Holidays : ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਠੰਡ ਕਾਰਨ ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਕੂਲ

Punjab School Holiday : ਪੰਜਾਬ ਸਰਕਾਰ ਨੇ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਐਲਾਨ ਮੁਤਾਬਕ 7 ਜਨਵਰੀ ਤਕ ਸੂਬੇ ਦੇ ਸਾਰੇ ਸਕੂਲ ਬੰਦ (School Holiday News) ਰਹਿਣਗੇ। ਹੁਣ 8 ਜਨਵਰੀ, 2026 ਨੂੰ ਸਕੂਲ ਰੋਜ਼ਾਨਾ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲਾਂ ‘ਚ ਛੁੱਟੀਆਂ ਵਧਾਉਣ ਦਾ ਫੈਸਲਾ ਪੰਜਾਬ ‘ਚ ਲਗਾਤਾਰ ਪੈ ਰਹੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਲਿਆ ਗਿਆ ਹੈ। ਸਰਦੀ ਦੇ ਮੱਦੇਨਜ਼ਰ ਬੱਚਿਆਂ ਤੇ ਸਟਾਫ਼ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜ਼ਰ 7 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ। ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਣਗੇ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਇਸਤੋਂ ਪਹਿਲਾਂ 15 ਦਸੰਬਰ ਨੂੰ ਪੰਜਾਬ ਸਰਕਾਰ ਨੇ 24 ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ‘ਚ ਛੁੱਟੀਆਂ ਦਾ ਐਲਾਨ ਕੀਤਾ ਸੀ।

CJI Suryakant : ਹੁਣ ਅੱਧੀ ਰਾਤ ਨੂੰ ਵੀ ਖੁੱਲ੍ਹੇਗਾ SC ਦਾ ਦਰਵਾਜ਼ਾ, ਜਲਦ ਇਨਸਾਫ਼ ਲਈ ਆਇਆ ਨਵਾਂ ਸਿਸਟਮ

ਹਰਿਆਣਾ ‘ਚ ਵਧਾਈਆਂ ਛੁੱਟੀਆਂ

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹੀ ਹਰਿਆਣਾ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਵੀ ਰਾਜ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਰਾਜ ਦੇ ਸਾਰੇ ਸਕੂਲ 1 ਜਨਵਰੀ, 2026 ਤੋਂ 15 ਜਨਵਰੀ, 2026 ਤਕ ਸਰਦੀਆਂ ਦੀਆਂ ਛੁੱਟੀਆਂ ਮਨਾਉਣਗੇ। ਇਸ ਤੋਂ ਬਾਅਦ, ਸਾਰੇ ਸਕੂਲ ਸ਼ੁੱਕਰਵਾਰ, 16 ਜਨਵਰੀ, 2026 ਨੂੰ ਆਮ ਵਾਂਗ ਖੁੱਲ੍ਹਣਗੇ। 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.