skip to content

Last Updated: November 7, 2026

Dainik Savera Times Logo

ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ, ਸਕੂਲਾਂ ਦੀਆਂ ਛੁੱਟੀਆਂ ਵਧਣ ਦੇ ਆਸਾਰ

31 December 2025 ਅੱਪਡੇਟ ਕੀਤਾ ਗਿਆ

ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ, ਸਕੂਲਾਂ ਦੀਆਂ ਛੁੱਟੀਆਂ ਵਧਣ ਦੇ ਆਸਾਰ

ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਅਤੇ ਠੰਡੀ ਹਵਾਵਾਂ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਮੌਸਮੀ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਹਾਲਾਂਕਿ, ਮੌਜੂਦਾ ਮੌਸਮ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਜੇਕਰ ਠੰਡ ਹੋਰ ਤੇਜ਼ ਹੁੰਦੀ ਹੈ ਤਾਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

ਬੱਚਿਆਂ ਨੂੰ ਸਕੂਲ ਭੇਜਣਾ ਬਣਿਆ ਮੁਸ਼ਕਲ

ਰਾਜ ਭਰ ਵਿੱਚ ਘੱਟ ਤਾਪਮਾਨ, ਸੰਘਣੀ ਧੁੰਦ ਅਤੇ ਠੰਡੀਆਂ ਹਵਾਵਾਂ ਕਾਰਨ ਬੱਚਿਆਂ ਨੂੰ ਸਕੂਲ ਭੇਜਣਾ ਮਾਪਿਆਂ ਲਈ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਸ ਕਾਰਨ ਬੱਚੇ, ਮਾਪੇ ਅਤੇ ਅਧਿਆਪਕ ਸਰਦੀਆਂ ਦੀਆਂ ਛੁੱਟੀਆਂ ਵਧਾਏ ਜਾਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

READ ALSO : ਮਿਥੁਨ ਸਮੇਤ ਇਨ੍ਹਾਂ 2 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰਕ ਲਾਭ ਦੇ ਬਣਣਗੇ ਮੌਕੇ

ਇਸ ਦੇ ਨਾਲ ਹੀ, ਵਧਦਾ ਹਵਾ ਪ੍ਰਦੂਸ਼ਣ ਅਤੇ ਖਰਾਬ\ ਏਅਰ ਕੁਆਲਿਟੀ ਇੰਡੈਕਸ (AQI) ਵੀ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਨਾਲ ਸਕੂਲ ਖੋਲ੍ਹਣ ਬਾਰੇ ਫੈਸਲਾ ਹੋਰ ਸੰਵੇਦਨਸ਼ੀਲ ਬਣ ਗਿਆ ਹੈ।

ਹਰਿਆਣਾ ਦੇ ਫੈਸਲੇ ਨਾਲ ਪੰਜਾਬ ਵਿੱਚ ਮੰਗ ਹੋਈ ਤੇਜ਼

ਗੁਆਂਢੀ ਸੂਬੇ ਹਰਿਆਣਾ ਵਿੱਚ ਸਰਕਾਰ ਵੱਲੋਂ 1 ਜਨਵਰੀ ਤੋਂ 15 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਵੀ ਛੁੱਟੀਆਂ ਵਧਾਉਣ ਦੀ ਮੰਗ ਤੇਜ਼ ਹੋ ਗਈ ਹੈ।

ਫਿਲਹਾਲ, ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਸਬੰਧੀ ਕੋਈ ਨਵਾਂ ਜਾਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਰਕਾਰ ਜਲਦੀ ਹੀ ਇਸ ਮਾਮਲੇ ’ਤੇ ਕੋਈ ਅਹਿਮ ਫੈਸਲਾ ਲੈ ਸਕਦੀ ਹੈ।

VD : ਦੇਖੋ ਸੰਘਣੀ ਧੁੰਦ ‘ਚ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ

Severe cold and dense fog in Punjab, school holidays likely to be extended

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.