skip to content

Last Updated: October 10, 2026

Dainik Savera Times Logo

School Timing Change : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕੀ ਹੋਵੇਗਾ ਸਕੂਲ ਲੱਗਣ ਤੇ ਛੁੱਟੀ ਹੋਣ ਦਾ ਸਮਾਂ

9 months ਪਹਿਲਾ

School Timing Change : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕੀ ਹੋਵੇਗਾ ਸਕੂਲ ਲੱਗਣ ਤੇ ਛੁੱਟੀ ਹੋਣ ਦਾ ਸਮਾਂ

Punjab School Timing Change : ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਠੰਡ ਅਤੇ ਸੰਘਣੀ ਧੁੰਦ ਨੇ ਆਮ ਲੋਕਾਂ ਨੂੰ ਠਾਰ ਦਿੱਤਾ ਹੈ। ਠੰਡ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੀ ਹੁਣ ਸਿੱਖਿਆ ਵਿਭਾਗ ਵੱਲੋਂ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਪੰਜਾਬ ’ਚ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3 ਵਜੇ ਤਕ ਦਾ ਹੋਵੇਗਾ , ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3.20 ਤਕ ਦਾ ਹੋਵੇਗਾ।

Breaking : ਘਰੇਲੂ ਕਲੇਸ਼ ਨੇ ਉਜਾੜਿਆ ਘਰ ! ਦੋ ਧੀਆਂ ਦੀ ਮਾਂ ਨੇ ਨਹਿਰ ‘ਚ ਛਾਲ ਮਾਰ ਕੇ ਜੀਵਨ-ਲੀਲ੍ਹਾ ਕੀਤੀ ਸਮਾਪਤ

ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਸੂਬੇ ਭਰ ’ਚ ਪੈ ਰਹੀ ਕੜਾਕੇ ਦੀ ਠੰਡ ਦੇ ਚੱਲਦਿਆਂ ਲਿਆ ਗਿਆ ਹੈ। ਇਹ ਸਮਾਂ 21 ਜਨਵਰੀ ਤਕ ਇਹੀ ਸਕੂਲਾਂ ਦਾ ਸਮਾਂ ਰਹੇਗਾ। ਮੌਸਮ ਵਿਭਾਗ ਮੁਤਾਬਿਕ 17 ਤਰੀਕ ਤਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 18 ਤੋਂ 20 ਤਰੀਕ ਦੇ ਵਿਚਕਾਰ ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਵਿੱਚ, ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 3 ਤੋਂ 5 ਡਿਗਰੀ ਵਧੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਠੰਡ ਵਧ ਗਈ ਹੈ।

ਪੰਜਾਬ ਪੁਲਿਸ ਨੇ ਭਾਖੜਾ-ਨੰਗਲ ਡੈਮ ਖੇਤਰ ‘ਚ ਕੀਤੀ ਵੱਡੀ ਸੁਰੱਖਿਆ ਕਾਰਵਾਈ, ਇਕ ਸ਼ੱਕੀ ਨੂੰ ਲਿਆ ਹਿਰਾਸਤ ‘ਚ

School Time Change

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.