Site icon Dainik Savera Punjab

ਪੰਜਾਬ SGPC Budget ਇਜਲਾਸ ’ਚ ਵੱਡੇ ਫ਼ੈਸਲੇ, ਕਈ ਮੁੱਦਿਆਂ ’ਤੇ ਚਿੰਤਾ ਤੇ ਪ੍ਰਵਾਨਗੀ ਮਿਲੀ, ਸਿੱਖ ਭਾਈਚਾਰੇ ਨੂੰ ਇਕਜੁੱਟਤਾ ਦੀ ਅਪੀਲ ਆਖੀਂ

PUNJAB DESK: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ। ਇਨ੍ਹਾਂ ਮਤਿਆਂ ਵਿੱਚ ਸਿੱਖਾਂ ਦੀ ਪਛਾਣ ਨਾਲ ਜੁੜੀਆਂ ਚਿੰਤਾਵਾਂ, ਬੇਅਦਬੀ ਰੋਕੂ ਕਾਨੂੰਨ, ਬੰਦੀ ਸਿੰਘਾਂ ਦੀ ਰਿਹਾਈ, ਏਆਈ ਦੀ ਦੁਰਵਰਤੋਂ, ਸਿੱਖ ਵਿਦਿਆਰਥੀਆਂ ਨਾਲ ਹੋ ਰਹੀਆਂ ਨਾਇਨਸਾਫੀਆਂ, ਪੰਜਾਬ ਵਿੱਚ ਵਧ ਰਹੇ ਪੁਲਿਸ ਮੁਕਾਬਲੇ, ਕਰਤਾਰਪੁਰ ਲਾਂਘੇ ਦੀ ਬੰਦਸ਼ ਅਤੇ ਵਿਦੇਸ਼ਾਂ ਵਿੱਚ ਸਿੱਖਾਂ ਦੀਆਂ ਸਮੱਸਿਆਵਾਂ ਵਰਗੇ ਮੁੱਦੇ ਸ਼ਾਮਲ ਸਨ।

 

ਸਭ ਤੋਂ ਪਹਿਲਾਂ, ਕਮੇਟੀ ਨੇ ਕਿਹਾ ਕਿ ਕੁਝ ਤਾਕਤਾਂ ਸਿੱਖਾਂ ਦੀ ਮੌਲਿਕ ਅਤੇ ਵੱਖਰੀ ਪਛਾਣ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਗੱਲ ਸਿੱਖ ਧਰਮ ਦੀ ਪਵਿੱਤਰਤਾ ਅਤੇ ਉਸਦੇ ਸਿਧਾਂਤਾਂ ਲਈ ਚੁਣੌਤੀ ਹੈ। ਕਮੇਟੀ ਨੇ ਸਿੱਖ ਸੰਸਥਾਵਾਂ,ਭਾਈਚਾਰੇ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਚਾਲਾਂ ਵਿਰੁੱਧ ਇਕਜੁੱਟ ਰਹਿਣ।

 

ਇੱਕ ਹੋਰ ਮਤੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਬੇਅਦਬੀ ਰੋਕੂ ਬਿੱਲ ਬਾਰੇ ਚਿੰਤਾ ਜਤਾਈ ਗਈ। ਕਿਹਾ ਗਿਆ ਕਿ ਬੇਅਦਬੀ ਦੇ ਮਾਮਲੇ ਵਧ ਰਹੇ ਹਨ, ਪਰ ਸਰਕਾਰ ਵੱਲੋਂ ਨਾ ਤਾਂ ਢੰਗ ਨਾਲ ਜਾਂਚ ਹੋ ਰਹੀ ਹੈ ਅਤੇ ਨਾ ਹੀ ਦੋਸ਼ੀਆਂ ਨੂੰ ਸਜ਼ਾ ਮਿਲ ਰਹੀ ਹੈ। ਕਮੇਟੀ ਨੇ ਮੰਗ ਕੀਤੀ ਕਿ ਸਰਕਾਰ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਾਨੂੰਨ ਬਣਾਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੰਗੀਆਂ ਜਾਣਕਾਰੀਆਂ ਤੁਰੰਤ ਦੇਵੇ।

 

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵੀ ਕਮੇਟੀ ਨੇ ਕੜੀ ਨਾਰਾਜ਼ਗੀ ਜਤਾਈ। ਕਿਹਾ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੀ ਪਟੀਸ਼ਨ 14 ਸਾਲ ਤੋਂ ਲਟਕੀ ਹੋਈ ਹੈ, ਜੋ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ। ਇਸੇ ਤਰ੍ਹਾਂ ਹੋਰ ਸਿੰਘਾਂ ਦੀ ਰਿਹਾਈ ਵੀ ਬਿਨਾਂ ਕਾਰਨ ਰੋਕੀ ਹੋਈ ਹੈ। ਕਮੇਟੀ ਨੇ ਕੇਂਦਰ ਸਰਕਾਰ ਤੋਂ ਤੁਰੰਤ ਫੈਸਲਾ ਕਰਨ ਦੀ ਮੰਗ ਕੀਤੀ।

 

ਕਿਸਾਨਾਂ ਦੀ PM ਨੂੰ ਚਿੱਠੀ ਲਿਖ ਕੀਤੀ ਇਹ ਮੰਗ: ਪੰਜਾਬ ਦੇ ਆਲੂ ਹੋ ਰਹੇ ਬਰਬਾਦ

ਏਆਈ ਦੀ ਦੁਰਵਰਤੋਂ ਕਰਕੇ ਸਿੱਖ ਧਰਮ ਨਾਲ ਜੁੜੀ ਗਲਤ ਅਤੇ ਅਪਮਾਨਜਨਕ ਸਮੱਗਰੀ ਬਣਾਉਣ ਦੇ ਮਾਮਲਿਆਂ ’ਤੇ ਵੀ ਚਿੰਤਾ ਜਤਾਈ ਗਈ। ਕਿਹਾ ਗਿਆ ਕਿ ਭਾਰਤ ਸਰਕਾਰ ਇਸ ਲਈ ਸਖ਼ਤ ਨੀਤੀ ਬਣਾਏ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਏ।

 

ਕਈ ਸੂਬਿਆਂ ਵਿੱਚ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੇ ਮਾਮਲਿਆਂ ’ਤੇ ਵੀ ਨਾਰਾਜ਼ਗੀ ਜਤਾਈ ਗਈ। ਕਮੇਟੀ ਨੇ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਵੇ।

 

ਪੰਜਾਬ ਵਿੱਚ ਵਧ ਰਹੇ ਪੁਲਿਸ ਮੁਕਾਬਲਿਆਂ ਬਾਰੇ ਵੀ ਚਿੰਤਾ ਜਤਾਈ ਗਈ। ਕਿਹਾ ਗਿਆ ਕਿ ਇਹ ਰੁਝਾਨ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕਰਦਾ ਹੈ ਅਤੇ ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

 

ਕਰਤਾਰਪੁਰ ਲਾਂਘਾ ਬੰਦ ਹੋਣ ਕਾਰਨ ਸਿੱਖ ਸੰਗਤ ਨੂੰ ਆ ਰਹੀ ਮੁਸ਼ਕਲ ਬਾਰੇ ਵੀ ਮਤੇ ਪਾਸ ਕੀਤਾ ਗਿਆ। ਕਿਹਾ ਗਿਆ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਇਹ ਲਾਂਘਾ ਤੁਰੰਤ ਖੋਲ੍ਹਣ।

WhatsApp ਦਾ ਵੱਡਾ ਬਦਲਾਅ—ਹੁਣ ਬਿਨਾਂ ਨੰਬਰ ਵੀ ਚੈਟ ਹੋਵੇਗੀ

ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨਾਲ ਹੋ ਰਹੇ ਭੇਦਭਾਵ ਅਤੇ ਹਿੰਸਾ ਬਾਰੇ ਵੀ ਚਿੰਤਾ ਜਤਾਈ ਗਈ ਅਤੇ ਭਾਰਤ ਸਰਕਾਰ ਨੂੰ ਕੂਟਨੀਤਕ ਤੌਰ ’ਤੇ ਮਜ਼ਬੂਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ।

 

ਇਸ ਤੋਂ ਇਲਾਵਾ, ਮੀਰੀ ਪੀਰੀ ਮੈਡੀਕਲ ਕਾਲਜ ’ਤੇ ਜਬਰੀ ਕਬਜ਼ੇ ਦੀ ਕੋਸ਼ਿਸ਼ ਦੀ ਵੀ ਨਿੰਦਾ ਕੀਤੀ ਗਈ ਅਤੇ ਕਿਹਾ ਗਿਆ ਕਿ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

 

ਅੰਤ ਵਿੱਚ, ਕਈ ਸਿੱਖ ਸ਼ਖ਼ਸੀਅਤਾਂ ਦੇ ਅਕਾਲ ਚਲਾਣੇ ’ਤੇ ਸ਼ੋਕ ਪ੍ਰਗਟ ਕੀਤਾ ਗਿਆ ਅਤੇ ਉਨ੍ਹਾਂ ਦੀ ਯਾਦ ਵਿੱਚ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ।

 

punjab-sgpc-budget-session-major

Exit mobile version