Last Updated: November 27, 2026

Dainik Savera Times Logo

ਪੰਜਾਬ ’ਚ ਅੱਜ ਫਿਰ ਤੂਫ਼ਾਨ ਦੀ ਚੇਤਾਵਨੀ: 20 ਜ਼ਿਲ੍ਹਿਆਂ ’ਚ ਮੌਸਮ ਬਿਗੜੇਗਾ, ਯੈਲੋ-ਔਰੇਂਜ ਅਲਰਟ ਜਾਰੀ

6 April 2026 ਅੱਪਡੇਟ ਕੀਤਾ ਗਿਆ

ਪੰਜਾਬ ’ਚ ਅੱਜ ਫਿਰ ਤੂਫ਼ਾਨ ਦੀ ਚੇਤਾਵਨੀ: 20 ਜ਼ਿਲ੍ਹਿਆਂ ’ਚ ਮੌਸਮ ਬਿਗੜੇਗਾ, ਯੈਲੋ-ਔਰੇਂਜ ਅਲਰਟ ਜਾਰੀ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੁੜ ਕਈ ਇਲਾਕਿਆਂ ਵਿੱਚ ਤੂਫ਼ਾਨ ਅਤੇ ਗੜੇਮਾਰੀ ਦੇ ਚਾਂਸ ਹਨ। ਹਵਾਵਾਂ ਦੀ ਰਫ਼ਤਾਰ 40–50 ਕਿਮੀ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.6 ਡਿਗਰੀ ਵਧਿਆ ਹੈ, ਜਿਸ ਨਾਲ ਮੌਸਮ ਮੁੜ ਆਮ ਪੱਧਰ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 33.4°C ਦਰਜ ਕੀਤਾ ਗਿਆ।

ਪਟਿਆਲਾ ’ਚ CM Mann ਦਾ ਵੱਡਾ ਐਕਸ਼ਨ: 250 ਨਵੀਆਂ ਸਰਕਾਰੀ ਬੱਸਾਂ ਨੂੰ ਮਿਲੇਗੀ ਹਰੀ ਝੰਡੀ

ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੌਸਮ ਬਿਗੜਣ ਦੀ ਸੰਭਾਵਨਾ ਜਤਾਈ ਗਈ ਹੈ। 14 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਹੈ, ਜਦਕਿ 6 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੇ ਅਸਾਰ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕਿਤੇ‑ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ 30–40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਹੈ।

 

 

ਇਸ ਵੇਲੇ ਇੱਕ ਪੱਛਮੀ ਗੜਬੜ (WD) ਪਾਕਿਸਤਾਨ ਅਤੇ ਪੰਜਾਬ ਦੇ ਨੇੜੇ ਸਰਗਰਮ ਹੈ, ਜੋ ਵਾਤਾਵਰਣ ਦੇ ਉੱਪਰੀ ਹਿੱਸੇ ਵਿੱਚ ਬਣੀ ਹੋਈ ਹੈ ਅਤੇ ਮੌਸਮ ਵਿੱਚ ਤਬਦੀਲੀਆਂ ਦਾ ਕਾਰਨ ਬਣ ਰਹੀ ਹੈ। ਪੰਜਾਬ ਉੱਤੇ ਬਣਿਆ ਟਰਫ ਹੁਣ ਪੱਛਮੀ ਉੱਤਰ ਪ੍ਰਦੇਸ਼ ਵੱਲ ਖਿਸਕ ਗਿਆ ਹੈ। ਇਸਦੇ ਨਾਲ ਹੀ, 7 ਅਪ੍ਰੈਲ 2026 ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜ ਉੱਤਰ‑ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ, ਜਿਸ ਨਾਲ ਮੌਸਮ ਵਿੱਚ ਮੁੜ ਬਦਲਾਅ ਆ ਸਕਦੇ ਹਨ।

West Asia ਸੰਕਟ: ਰਾਜਸਥਾਨ ਦੀ ਮਸ਼ਹੂਰ ਮੇਹੰਦੀ ਦਾ ਕਰੋੜਾਂ ਰੁਪਏ ਦਾ ਸਮਾਨ ਬੰਦਰਗਾਹਾਂ ‘ਤੇ ਫਸਿਆ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, ਅੱਜ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗ ਸਕਦੀਆਂ ਹਨ, ਜਿਨ੍ਹਾਂ ਨਾਲ ਤੂਫ਼ਾਨ ਦੇ ਚਾਂਸ ਵੀ ਬਣ ਰਹੇ ਹਨ। 7 ਅਤੇ 8 ਅਪ੍ਰੈਲ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 3–4 ਡਿਗਰੀ ਸੈਲਸੀਅਸ ਵਧ ਸਕਦਾ ਹੈ, ਜਿਸ ਤੋਂ ਬਾਅਦ ਇਹ ਮੁੜ 3–4 ਡਿਗਰੀ ਸੈਲਸੀਅਸ ਘਟਣ ਦੀ ਉਮੀਦ ਹੈ।

punjab-weather-suddenly-cold-rain

punjab-weather-suddenly-cold-rain

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.