Punjab Sugarcane Price : ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਪੰਜਾਬ ਸਰਕਾਰ ਵੱਲੋਂ 2026-27 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ ਇਤਿਹਾਸਕ ਵਾਧਾ ਕਰਦਿਆਂ ਇਸ ਨੂੰ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਗੰਨੇ ਦਾ ਇਹ ਨਵਾਂ ਭਾਅ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ, ਜਿਸ ਨਾਲ ਸੂਬੇ ਦੇ ਲੱਖਾਂ ਗੰਨਾ ਕਿਸਾਨਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ।
ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ.. ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ.. ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ.. ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ.. ਇਨਕਲਾਬ ਜ਼ਿੰਦਾਬਾਦ!— Bhagwant Mann (@BhagwantMann) November 25, 2026
25 ਨਵੰਬਰ ਤੋਂ ਸ਼ੁਰੂ ਹੋਣਗੀਆਂ ਸੂਬੇ ਦੀਆਂ ਖੰਡ ਮਿੱਲਾਂ
ਗੰਨਾ ਉਤਪਾਦਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਤੇ ਫ਼ਸਲ ਦੀ ਸਮੇਂ ਸਿਰ ਪਿੜਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਆਪਣਾ ਕੰਮਕਾਜ ਸ਼ੁਰੂ ਕਰ ਦੇਣਗੀਆਂ। ਮਿੱਲਾਂ ਦੇ ਸਮੇਂ ਸਿਰ ਚੱਲਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹ ਅਗਲੀ ਫ਼ਸਲ ਦੀ ਬਿਜਾਈ ਵੀ ਸਮੇਂ ਸਿਰ ਕਰ ਸਕਣਗੇ।


