skip to content

Dainik Savera Times Logo

ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਵੱਡਾ ਬੂਸਟ: ਮਹਿੰਦਰਾ ਹਾਲੀਡੇਜ਼ ਦਾ ਪਹਿਲਾ ਨਿਵੇਸ਼

1 week पहले

ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਵੱਡਾ ਬੂਸਟ: ਮਹਿੰਦਰਾ ਹਾਲੀਡੇਜ਼ ਦਾ ਪਹਿਲਾ ਨਿਵੇਸ਼

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ।

ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ।

ਪ੍ਰੋਜੈਕਟ ਸਬੰਧੀ ਜਾਣਕਾਰੀ :

ਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ:

ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼

90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼

 

ਯੁੱਧ-ਪ੍ਰਭਾਵਿਤ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਸਰਕਾਰ ਸਰਗਰਮ

 

ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼

ਲਗਭਗ 15 ਏਕੜ ਰਕਬੇ ਵਿੱਚ ਬਣਾਇਆ ਜਾਣ ਵਾਲਾ ਰਿਜ਼ੋਰਟ ਅਤੇ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੇ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ ਤਿਆਰ ਕੀਤਾ ਜਾਵੇਗਾ।

ਐਸਐਸਬੀ ਗਰੁੱਪ ਦੇ ਮੌਜੂਦਾ ਪ੍ਰਾਜੈਕਟ :

ਸੰਜੀਵ ਅਰੋੜਾ ਨੇ ਦੱਸਿਆ ਕਿ ਐਸਐਸਬੀ ਗਰੁੱਪ ਵੱਲੋਂ ਮੌਜੂਦਾ ਸਮੇਂ ਅੰਮ੍ਰਿਤਸਰ ਵਿੱਚ ਲਗਭਗ 120 ਕਮਰਿਆਂ ਵਾਲੇ ਤਿੰਨ ਹੋਟਲ ਚਲਾਏ ਜਾ ਰਹੇ ਹਨ:

ਹੋਟਲ ਫਾਰਚੂਨ ਰਣਜੀਤ ਵਿਹਾਰ

ਰੀਜੈਂਟਾ ਇਨ

ਰੀਜੈਂਟਾ ਸੈਂਟਰਲ

ਸੈਰ-ਸਪਾਟਾ ਅਤੇ ਐਮਆਈਸੀਈ ਖੇਤਰ ਨੂੰ ਹੁਲਾਰਾ :

ਮੰਤਰੀ ਨੇ ਕਿਹਾ ਕਿ 90,000 ਵਰਗ ਫੁੱਟ ਦਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਪੰਜਾਬ ਵਿੱਚ ਐਮਆਈਸੀਈ (ਮੀਟਿੰਗਾਂ, ਪ੍ਰੋਤਸਾਹਨ, ਕਾਨਫਰੰਸਾਂ, ਪ੍ਰਦਰਸ਼ਨੀਆਂ) ਸੈਰ-ਸਪਾਟੇ &dhapos;ਚ ਮਹੱਤਵਪੂਰਨ ਵਾਧਾ ਕਰੇਗਾ। ਅੰਮ੍ਰਿਤਸਰ ਭਾਰਤ ਦੇ ਸਭ ਤੋਂ ਪ੍ਰਮੁੱਖ ਅਧਿਆਤਮਿਕ ਅਤੇ ਵਿਰਾਸਤੀ ਸਥਾਨਾਂ ਵਿੱਚੋਂ ਇੱਕ ਹੈ, ਇਸ ਲਈ ਇਸ ਪ੍ਰੋਜੈਕਟ ਨਾਲ ਸ਼ਹਿਰ ਵੱਡੇ ਪੱਧਰ ‘ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ, ਡੈਸਟੀਨੇਸ਼ਨ ਵੈਡਿੰਗ ਅਤੇ ਕਾਰਪੋਰੇਟ ਸੰਮੇਲਨਾਂ ਲਈ ਇੱਕ ਮੋਹਰੀ ਅਤੇ ਪਸੰਦੀਦਾ ਸਥਾਨ ਵਜੋਂ ਉਭਰੇਗਾ।

 

ਨਿਵੇਸ਼-ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਵੱਲੋਂ ਪੰਜਾਬ ਵਿੱਚ ਪਹਿਲਾ ਨਿਵੇਸ਼ ਸੂਬੇ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਦੇ ਢਾਂਚੇ ਵਿੱਚ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।

punjab-tourism-boost-mahindra-holidays

punjab-tourism-boost-mahindra-holidays

खबरें और भी हैं...

Copyright © 2026 Dainik Savera Times. All rights reserved.