Site icon Dainik Savera Punjab

ਕਪੂਰਥਲਾ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ, ਨਾਇਬ ਕੋਰਟ ਰਿਸ਼ਵਤ ਲੈਂਦਾ ਕਾਬੂ

Punjab Vigilance Bureau action in Kapurthala, Naib Court bribe-taking arrested

Punjab Vigilance Bureau action in Kapurthala, Naib Court bribe-taking arrested

PUNJAB NEWS : ਪੰਜਾਬ ਵਿਜੀਲੈਂਸ ਬਿਊਰੋ ਨੇ ਉਪ ਮੰਡਲ ਮੈਜਿਸਟ੍ਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109) ਦੇ ਤਹਿਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।

READ ALSO : ਜਲੰਧਰ: ‘ਚ NRI ਮਨਜੀਤ ਸਿੰਘ ਦੇ ਘਰ ਗੋਲੀਬਾਰੀ, ਬਾਈਕ ਸਵਾਰ ਹਮਲਾਵਰ ਮੌਕੇ ਤੋਂ ਭੱਜੇ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸਨੂੰ ਵਾਰ-ਵਾਰ ਪ੍ਰੇਸ਼ਾਨ ਕਰਦਾ ਸੀ ਅਤੇ ਕੇਸ ਖਾਰਜ ਕਰਨ ਲਈ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਪ੍ਰਗਟ ਕਰਨ ‘ਤੇ, ਨਾਇਬ ਕੋਰਟ 8,000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਰਿਸ਼ਵਤ ਦੀ ਮੰਗ ਸੰਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਮਜ਼ਦਰ ਦੁਆਰਾ ਰਿਕਾਰਡ ਕੀਤੀ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਮੁਲਜ਼ਮ ਰਜਿੰਦਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲ ਚੋਰੀ ਕਰਨ ਵਾਲੇ 3 ਚੋਰਾ ਨੂੰ ਲੋਕਾਂ ਨੇ ਕੀਤਾ ਪੁਲਿਸ ਦੇ ਹਵਾਲੇ


Exit mobile version