PUNJAB NEWS : ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (Special Intensive Revision – SIR) ਦੇ ਪ੍ਰੋਗਰਾਮ ਵਿੱਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਹਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸ਼ਡਿਊਲ ਅਨੁਸਾਰ ਹੁਣ ਘਰ-ਘਰ ਸਰਵੇ (ਐਨਿਊਮਰੇਸ਼ਨ ਫੇਜ਼) 3 ਅਗਸਤ 2026 ਤੱਕ ਜਾਰੀ ਰਹੇਗਾ।
ਸੋਧੇ ਗਏ ਕਾਰਜਕ੍ਰਮ ਮੁਤਾਬਕ ਵੋਟਰ ਸੂਚੀ ਦਾ ਡਰਾਫਟ 13 ਅਗਸਤ 2026 ਨੂੰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਸਵੀਕਾਰ ਕੀਤੇ ਜਾਣਗੇ, ਜਦਕਿ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ 2026 ਤੱਕ ਚੱਲੇਗੀ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਅਤੇ ਰੀ-ਅਰੇਂਜਮੈਂਟ ਦਾ ਕੰਮ ਵੀ 3 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਮੇਰਠ ‘ਸੱਪ ਕਤਲ’ ਮਾਮਲੇ ਵਿੱਚ ਵੱਡਾ ਖੁਲਾਸਾ, ਪੁਲਿਸ ਨੇ ਦੱਸੀ ਦੋਹਰੀ ਸਾਜ਼ਿਸ਼ ਦੀ ਕਹਾਣੀ
ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪਹਿਲਾਂ 1 ਅਕਤੂਬਰ ਨੂੰ ਜਾਰੀ ਹੋਣ ਵਾਲੀ ਅੰਤਿਮ ਵੋਟਰ ਸੂਚੀ ਹੁਣ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਯੋਗ ਬਣੇ ਨੌਜਵਾਨ ਆਪਣੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਲੋੜੀਂਦੇ ਫਾਰਮ ਸਮੇਂ ਸਿਰ ਆਪਣੇ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਉਣ। ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਚੋਣ ਕਮਿਸ਼ਨ ਦੇ ਟੋਲ-ਫ੍ਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
BREAKING : “ਜੰਤਰ-ਮੰਤਰ ‘ਤੇ ਹੰਗਾਮਾ: ਭੁੱਖ ਹੜਤਾਲ ਕਰ ਰਹੇ ਅਭਿਜੀਤ ਦੀਪਕ ‘ਤੇ ਸੁੱਟੀ ਗਈ ਸਿਆਹੀ, ਔਰਤ ਹਿਰਾਸਤ ‘ਚ”

