ਪੰਜਾਬ ਡੈਕਸ: ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਤਬਦੀਲੀ ਆਉਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਕੱਲ੍ਹ ਤੋਂ 5 ਅਪ੍ਰੈਲ ਤੱਕ ਮੌਸਮ ਵਿੱਚ ਮਹੱਤਵਪੂਰਨ ਬਦਲਾਅ ਦੇ ਅਸਾਰ ਹਨ। ਜਾਰੀ ਕੀਤੇ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਗਵਾਰ ਅਤੇ ਸਾਫ਼ ਰਹੇਗਾ। ਸੂਬੇ ਦੇ ਕਿਸੇ ਵੀ ਜ਼ਿਲ੍ਹੇ ਲਈ ਅੱਜ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ, 3 ਅਪ੍ਰੈਲ ਤੋਂ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। 3 ਅਤੇ 4 ਅਪ੍ਰੈਲ ਲਈ ਮੌਸਮ ਵਿਭਾਗ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਹਨ੍ਹੇਰੀ ਅਤੇ ਤੂਫ਼ਾਨ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। 5 ਅਪ੍ਰੈਲ ਤੋਂ ਮੌਸਮ ਵਿੱਚ ਕੁਝ ਸੁਧਾਰ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 5 ਅਪ੍ਰੈਲ ਨੂੰ ਆਸਮਾਨ ਮੁੜ ਸਾਫ਼ ਹੋ ਜਾਵੇਗਾ ਅਤੇ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਨਹੀਂ ਰਹੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ।
मेष: दिन शुभ रहेगा...