Punjab Weather Forecast : ਪੰਜਾਬ ਵਿੱਚ ਮੌਸਮ ਇਸ ਵੇਲੇ ਰਲਵਾਂ-ਮਿਲਵਾਂ ਹੈ। ਸਵੇਰ ਅਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਦੋਂ ਕਿ ਦੁਪਹਿਰ ਨੂੰ ਤੇਜ਼ ਧੁੱਪ ਕਾਰਨ ਹਲਕਾ ਜਿਹਾ ਗਰਮ ਹੋ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, 14 ਫਰਵਰੀ ਤੱਕ ਪੂਰੇ ਖੇਤਰ ਵਿੱਚ ਮੌਸਮ ਖੁਸ਼ਕ ਰਹੇਗਾ, ਮੀਂਹ ਜਾਂ ਧੁੰਦ ਦੀ ਕੋਈ ਉਮੀਦ ਨਹੀਂ ਹੈ। ਹਾਲਾਂਕਿ, ਦਿਨ ਵੇਲੇ ਤੇਜ਼ ਹਵਾਵਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦਰਜ ਨਹੀਂ ਕੀਤੀ ਗਈ। ਤਾਪਮਾਨ ਆਮ ਨਾਲੋਂ ਲਗਭਗ 2 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮਾਨਸਾ ਵਿੱਚ 25.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਫਰੀਦਕੋਟ ਵਿੱਚ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੰਦਭਾਗਾ : ਅਮਰੀਕਾ ‘ਚ ਟਰੇਨ ਨਾਲ ਟਰੱਕ ਟਕਰਾਉਣ ‘ਤੇ ਨੌਜਵਾਨ ਦੀ ਮੌਤ, 6 ਮਹੀਨੇ ਪਹਿਲਾਂ ਬਣਿਆ ਸੀ ਪਿਤਾ
ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੀ ਚੇਤਾਵਨੀ
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।
ਤਾਪਮਾਨ ਵਿੱਚ ਹੌਲੀ-ਹੌਲੀ ਵਾਧੇ ਦੇ ਸੰਕੇਤ
ਮੌਸਮ ਵਿਗਿਆਨੀਆਂ ਅਨੁਸਾਰ, ਤਾਪਮਾਨ ਵਿੱਚ ਕੋਈ ਵੱਡਾ ਉਤਰਾਅ-ਚੜ੍ਹਾਅ ਆਉਣ ਦੀ ਉਮੀਦ ਨਹੀਂ ਹੈ। 11 ਫਰਵਰੀ ਤੋਂ ਤਾਪਮਾਨ ਵਿੱਚ ਥੋੜ੍ਹਾ ਵਾਧਾ ਸ਼ੁਰੂ ਹੋ ਸਕਦਾ ਹੈ। ਵਰਤਮਾਨ ਵਿੱਚ, ਵੱਧ ਤੋਂ ਵੱਧ ਤਾਪਮਾਨ 21.7 ਅਤੇ 25.3 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 5.4 ਅਤੇ 9.4 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ।
ਦੁਬਈ ‘ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ, 6 ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ ਬਲਵਿੰਦਰ
ਅਗਲੇ 7 ਦਿਨਾਂ ਲਈ ਖੁਸ਼ਕ ਮੌਸਮ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਅਨੁਸਾਰ, ਅਗਲੇ 7 ਦਿਨਾਂ ਲਈ ਮੌਸਮ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਰਹੇਗਾ, ਪਰ ਉਸ ਤੋਂ ਬਾਅਦ ਇਹ 2 ਤੋਂ 4 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

मेष: दिन शुभ रहेगा...