Last Updated: November 22, 2026

Dainik Savera Times Logo

Punjab Weather Update : ਅਗਲੇ 2 ਤੋਂ 3 ਦਿਨਾਂ ‘ਚ 2 ਡਿਗਰੀ ਤਕ ਡਿੱਗ ਸਕਦਾ ਪਾਰਾ !, 10 ਜ਼ਿਲ੍ਹਿਆਂ ‘ਚ ਧੁੰਦ ਦਾ ‘ਯੈਲੋ ਅਲਰਟ’

21 November 2026 ਅੱਪਡੇਟ ਕੀਤਾ ਗਿਆ

Punjab Weather Update : ਅਗਲੇ 2 ਤੋਂ 3 ਦਿਨਾਂ ‘ਚ 2 ਡਿਗਰੀ ਤਕ ਡਿੱਗ ਸਕਦਾ ਪਾਰਾ !, 10 ਜ਼ਿਲ੍ਹਿਆਂ ‘ਚ ਧੁੰਦ ਦਾ ‘ਯੈਲੋ ਅਲਰਟ’

Punjab Weather Forecast : ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲਿਆਂ ‘ਚ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਰਾਤ ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਠੰਡ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ 22 ਨਵੰਬਰ ਨੂੰ ਰਾਤ ਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੇ 24 ਨਵੰਬਰ ਨੂੰ ਮੌਸਮ ਸਾਫ਼ ਰਹੇਗਾ।

ਕਿਵੇਂ ਦਾ ਰਹੇਗਾ ਮੌਸਮ?
21 ਨਵੰਬਰ:
ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

22 ਨਵੰਬਰ: ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

23 ਨਵੰਬਰ: ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਧੁੰਦ ਦੇ ਆਸਾਰ ਨਹੀਂ ਹਨ।

24 ਨਵੰਬਰ: ਇਸ ਦਿਨ ਵੀ ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਧੁੰਦ ਪੈਣ ਦੇ ਆਸਾਰ ਨਹੀਂ ਹਨ।

ਘੱਟ ਤੋਂ ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਤੇ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 7.2 ਡਿਗਰੀ ਸੈਲਸੀਅਸ ਰਿਹਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.