
Punjab Weather News : ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
WEATHER WARNING AND RAINFALL MAP #PUNJAB #HARYANA DATED 10-10-26 https://t.co/kXjgohoXbc
— IMD Chandigarh (@IMD_Chandigarh) October 10, 2026
ਆਉਣ ਵਾਲੇ 3 ਦਿਨਾਂ ਦਾ ਮੌਸਮ
12 ਅਕਤੂਬਰ ਨੂੰ ਸੂਬੇ ਦੇ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਰੂਪਨਗਰ ‘ਚ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
13 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਨੂੰ ਛੱਡ ਕੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।
14 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਾਕ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਘੱਟ ਬਣਿਆ ਹੋਇਆ ਹੈ ਬੀਤੇ ਦਿਨ ਸਭ ਤੋਂ ਵੱਧ ਬਠਿੰਡਾ ਤੇ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 33.5 ਡਿਗਰੀ ਸੈਲਸੀਅਸ ਰਿਹਾ।
