skip to content

Last Updated: November 23, 2026

Dainik Savera Times Logo

ਪੰਜਾਬ ’ਚ ਸੀਤ ਲਹਿਰ ਦਾ Yellow Alert ਜਾਰੀ, ਜਾਣੋ ਕਦੋਂ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ

6 December 2025 ਅੱਪਡੇਟ ਕੀਤਾ ਗਿਆ

ਪੰਜਾਬ ’ਚ ਸੀਤ ਲਹਿਰ ਦਾ Yellow Alert ਜਾਰੀ, ਜਾਣੋ ਕਦੋਂ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ

Punjab Weather Update : ਦੇਸ਼ ਦੇ ਕਈ ਰਾਜਾਂ ਵਿੱਚ ਠੰਡ ਆਪਣੇ ਸਿਖਰ ‘ਤੇ ਪਹੁੰਚ ਰਹੀ ਹੈ। ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਧੁੰਦ ਅਤੇ ਠੰਡੀਆਂ ਲਹਿਰਾਂ ਪਹਾੜੀ ਰਾਜਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ। ਹਿਮਾਲੀਅਨ ਖੇਤਰ ਦੇ ਨੇੜੇ ਸਥਿਤ ਹਰਿਆਣਾ ਅਤੇ ਪੰਜਾਬ ਵਿੱਚ, ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ ਸੀਤ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਠੰਡ ਕਾਫ਼ੀ ਵਧ ਗਈ ਹੈ। ਹਲਕੀ ਧੁੰਦ ਵੀ ਪੈ ਰਹੀ ਹੈ। ਅੱਜ ਅੱਠ ਜ਼ਿਲ੍ਹਿਆਂ ਲਈ ਪੀਲੀ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ।

ਪੀਐੱਮ ਮੋਦੀ ਨੇ ਪੁਤਿਨ ਨੂੰ ਦਿੱਤੇ ਅਨਮੋਲ ਤੋਹਫੇ, ਜੋ ਰਿਸ਼ਤਿਆਂ ‘ਚ ਚਾਹ ਦਾ ਸਵਾਦ ਤੇ ਭਾਵਨਾਵਾਂ ਦੀ ਖੁਸ਼ਬੂ ਲੈ ਕੇ ਜਾਣਗੇ

ਦਿੱਲੀ ਵਿੱਚ ਅੱਜ ਮੌਸਮ ਜ਼ਿਆਦਾਤਰ ਸਾਫ਼ ਰਹਿਣ ਦੀ ਉਮੀਦ ਹੈ, ਕੁਝ ਇਲਾਕਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਅਤੇ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਚੰਡੀਗੜ੍ਹ ਦੀ ਹਵਾ ਹੋਈ ‘ਜ਼ਹਿਰੀਲੀ’

ਹੈਰਾਨੀ ਦੀ ਗੱਲ ਇਹ ਹੈ ਕਿ ਠੰਡ ਦੇ ਨਾਲ-ਨਾਲ ਰਾਜਧਾਨੀ ਚੰਡੀਗੜ੍ਹ ਦੀ ਹਵਾ ਪੰਜਾਬ ਦੇ ਸ਼ਹਿਰਾਂ ਦੇ ਮੁਕਾਬਲੇ ਜ਼ਿਆਦਾ ਪ੍ਰਦੂਸ਼ਿਤ ਹੋ ਗਈ ਹੈ। ਸਵੇਰੇ 6 ਵਜੇ ਦੇ ਅੰਕੜਿਆਂ ਮੁਤਾਬਕ, ਚੰਡੀਗੜ੍ਹ ਦੇ ਸੈਕਟਰ-22 ਵਿੱਚ ਏਕਿਊਆਈ (AQI) 222, ਸੈਕਟਰ-53 ਵਿੱਚ 213 ਅਤੇ ਸੈਕਟਰ-25 ਵਿੱਚ 212 ਦਰਜ ਕੀਤਾ ਗਿਆ।

ਉੱਥੇ ਹੀ, ਪੰਜਾਬ ਵਿੱਚ ਮੰਡੀ ਗੋਬਿੰਦਗੜ੍ਹ (Mandi Gobindgarh) 207 AQI ਦੇ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ, ਜਦਕਿ ਖੰਨਾ (Khanna) ਵਿੱਚ 162, ਜਲੰਧਰ ਵਿੱਚ 155, ਲੁਧਿਆਣਾ (Ludhiana) ਵਿੱਚ 151, ਪਟਿਆਲਾ (Patiala) ਵਿੱਚ 144 ਅਤੇ ਅੰਮ੍ਰਿਤਸਰ (Amritsar) ਵਿੱਚ 112 AQI ਰਿਕਾਰਡ ਕੀਤਾ ਗਿਆ।

Big Breaking : ਜੰਗ ਦੇ ਮੈਦਾਨ ‘ਚ ਤਬਦੀਲ ਹੋਈ Pakistan-Afghanistan ਦੀ ਸਰਹੱਦ ! ਗੋਲੀਬਾਰੀ ਸ਼ੁਰੂ

ਅਗਲੇ 7 ਦਿਨ ਕਿਵੇਂ ਦਾ ਰਹੇਗਾ ਮੌਸਮ?

ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ 7 ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ 3 ਦਿਨਾਂ ਵਿੱਚ ਰਾਤ ਅਤੇ ਸਵੇਰ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.