skip to content

Last Updated: October 11, 2026

Dainik Savera Times Logo

Weather Update : ਪੰਜਾਬ ਤੇ ਚੰਡੀਗੜ੍ਹ ‘ਚ ਮੁੜ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਂਵਾਂ ‘ਤੇ ਮੀਂਹ ਤੇ ਤੇਜ਼ ਹਵਾਵਾਂ ਸ਼ੁਰੂ

9 months ਪਹਿਲਾ

Weather Update : ਪੰਜਾਬ ਤੇ ਚੰਡੀਗੜ੍ਹ ‘ਚ ਮੁੜ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਂਵਾਂ ‘ਤੇ ਮੀਂਹ ਤੇ ਤੇਜ਼ ਹਵਾਵਾਂ ਸ਼ੁਰੂ

Punjab Weather Update : ਪੰਜਾਬ ਵਿੱਚ ਲਗਾਤਾਰ ਦੋ ਪੱਛਮੀ ਗੜਬੜੀਆਂ ਮੌਸਮ ਨੂੰ ਬਦਲਣ ਦੀ ਤਿਆਰੀ ਵਿੱਚ ਹਨ। ਮੌਸਮ ਵਿਭਾਗ ਦੇ ਅਨੁਸਾਰ, ਪਹਿਲੀ ਪੱਛਮੀ ਗੜਬੜੀ ਦੇ ਪ੍ਰਭਾਵ ਸੋਮਵਾਰ ਰਾਤ ਨੂੰ ਸ਼ੁਰੂ ਹੋਏ, ਜਿਸ ਨਾਲ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

School Closed : ਚੰਡੀਗੜ੍ਹ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਅੱਜ ਰਹਿਣਗੇ ਬੰਦ, ਪ੍ਰਸ਼ਾਸਨ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਅੱਜ ਕਈ ਥਾਵਾਂ ‘ਤੇ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਮੀਂਹ ਪਵੇਗਾ। ਬੁੱਧਵਾਰ ਨੂੰ ਵੀ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ (ਐਸ.ਏ.ਐਸ. ਨਗਰ), ਮਲੇਰਕੋਟਲਾ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

China Dor Accident : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, ਮੋਗਾ ‘ਚ 15 ਸਾਲ ਦਾ ਬੱਚਾ ਗੰਭੀਰ ਜ਼ਖ਼ਮੀ, ਮੂੰਹ ‘ਤੇ ਲੱਗੇ ਟਾਂਕੇ

ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

weather punjab

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.