skip to content

Last Updated: November 25, 2026

Dainik Savera Times Logo

ਪੰਜਾਬ ‘ਚ ਠੰਢ ਨੇ ਦਿੱਤੀ ਦਸਤਕ : ਤਾਪਮਾਨ ਘਟਿਆ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ

28 October 2025 ਅੱਪਡੇਟ ਕੀਤਾ ਗਿਆ

ਪੰਜਾਬ ‘ਚ ਠੰਢ ਨੇ ਦਿੱਤੀ ਦਸਤਕ : ਤਾਪਮਾਨ ਘਟਿਆ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ

ਚੰਡੀਗੜ੍ਹ: ਪੰਜਾਬ ਦਾ ਮੌਸਮ ਬਦਲਣ ਲੱਗਾ ਹੈ। ਪਿਛਲੇ ਕੁਝ ਦਿਨਾਂ ਤੋਂ ਸੂਬੇ ਦਾ ਔਸਤ ਤਾਪਮਾਨ ਲਗਾਤਾਰ ਘਟ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਹਫ਼ਤੇ ਇਹ ਠੰਢ ਹੋਰ ਵੱਧ ਸਕਦੀ ਹੈ ਕਿਉਂਕਿ ਪੱਛਮੀ ਗੜਬੜੀ ਤੇਜ਼ ਹੋਣ ਵਾਲੀ ਹੈ। ਇਸ ਨਾਲ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਿਸਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਤੇ ਵੀ ਪਵੇਗਾ।

ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਕੀਤੇ ਜਾਰੀ, ਵੇਖੋ list

ਤਾਪਮਾਨ ਵਿੱਚ ਗਿਰਾਵਟ ਦਾ ਪ੍ਰਭਾਵ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਲਗਭਗ 0.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 0.1 ਡਿਗਰੀ ਸੈਲਸੀਅਸ ਘਟ ਗਿਆ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਸੀ, ਜੋ 33 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਫਰੀਦਕੋਟ ਸਭ ਤੋਂ ਠੰਡਾ ਸੀ, ਜਿਸ ਦਾ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਇਸ ਸਮੇਂ ਖੁਸ਼ਕ ਹੈ, ਪਰ ਅਗਲੇ ਹਫ਼ਤੇ ਬੱਦਲਵਾਈ ਅਤੇ ਠੰਢੀਆਂ ਹਵਾਵਾਂ ਵਧਣ ਦੀ ਉਮੀਦ ਹੈ।

VD : Punjab ‘ਚ ਲੋਕਾਂ ਨੇ ਸ਼ਰਧਾ ਨਾਲ ਮਨਾਇਆ ਛਠ ਮਇਆ ਦਾ ਤਿਉਹਾਰ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.