ਪੰਜਾਬ ਡੈਸਕ: ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁੱਲ੍ਹਾ ਤੇ ਮਨਮੋਹਕ ਰਹੇਗਾ। ਪਹਾੜੀ ਇਲਾਕਿਆਂ ਤੋਂ ਆ ਰਹੀਆਂ ਠੰਡੀ ਹਵਾਵਾਂ ਦੀ ਤੀਬਰਤਾ ਘਟਣ ਕਾਰਨ ਤਾਪਮਾਨ ਵਿੱਚ ਹੋ ਰਹੀ ਕਮੀ ਰੁਕ ਗਈ ਹੈ ਅਤੇ ਹੁਣ ਠੰਢ ਹੌਲੀ-ਹੌਲੀ ਘਟਣ ਲੱਗੀ ਹੈ। ਦਿਨ ਦੇ ਸਮੇਂ ਗਰਮੀ ਮਹਿਸੂਸ ਹੋ ਰਹੀ ਹੈ, ਜਦਕਿ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਬਰਕਰਾਰ ਹੈ।
ਮੌਸਮ ਵਿਭਾਗ ਦੇ ਅਨੁਸਾਰ ਕੱਲ੍ਹ ਰਾਤ ਤੋਂ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ ਅਤੇ ਅਗਲੇ ਦੋ ਦਿਨਾਂ ਤੱਕ ਬਾਰਿਸ਼ ਦੇ ਅਸਾਰ ਹਨ। 16 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ 17 ਅਤੇ 18 ਫਰਵਰੀ ਨੂੰ ਪੰਜਾਬ ਦੇ ਕਈ ਦੂਰਲੇ ਜ਼ਿਲ੍ਹਿਆਂ—ਜਿਵੇਂ ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਮੋਗਾ—ਵਿੱਚ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ।
ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (15-02-2026) ਅੰਮ੍ਰਿਤਸਰ ਤੋਂ।
ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 23.1 ਡਿਗਰੀ ਤੋਂ 26.4 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਜੋ ਆਮ ਨਾਲੋਂ 3.8 ਡਿਗਰੀ ਵੱਧ ਹੈ। ਨੰਗਲ ਡੈਮ ‘ਤੇ ਸਭ ਤੋਂ ਵੱਧ ਤਾਪਮਾਨ 26.4 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 7.7 ਡਿਗਰੀ ਤੋਂ 11.5 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਜਿਸ ਨਾਲ ਰਾਤ ਨੂੰ ਜ਼ਿਆਦਾ ਠੰਢ ਮਹਿਸੂਸ ਨਹੀਂ ਹੋਈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਦੱਸਿਆ ਹੈ ਕਿ 17 ਅਤੇ 18 ਫਰਵਰੀ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।