Last Updated: November 24, 2026

Dainik Savera Times Logo

ਜਰਮਨੀ ਵਿੱਚ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ

3 July 2026 ਅੱਪਡੇਟ ਕੀਤਾ ਗਿਆ

ਜਰਮਨੀ ਵਿੱਚ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ

ਨੈਸ਼ਨਲ ਡੈਸਕ: ਜਰਮਨੀ ਤੋਂ ਪੰਜਾਬ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਨੇੜਲੇ ਪਿੰਡ ਬੁੱਢਾ ਥੇਹ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

 

ਪਰਿਵਾਰਕ ਮੈਂਬਰਾਂ ਅਨੁਸਾਰ ਹਰਸ਼ਪ੍ਰੀਤ ਦਾ ਪਿਤਾ ਪਿਛਲੇ ਸੱਤ ਸਾਲਾਂ ਤੋਂ ਜਰਮਨੀ ਵਿੱਚ ਰਹਿ ਰਿਹਾ ਹੈ। ਹਰਸ਼ਪ੍ਰੀਤ ਕਰੀਬ ਇੱਕ ਸਾਲ ਪਹਿਲਾਂ ਆਪਣੇ ਪਿਤਾ ਨੂੰ ਮਿਲਣ ਲਈ ਜਰਮਨੀ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਆਪਣੇ ਕੁਝ ਦੋਸਤਾਂ ਨਾਲ ਇੱਕ ਝੀਲ ‘ਤੇ ਗਿਆ ਹੋਇਆ ਸੀ, ਜਿੱਥੇ ਨਹਾਉਂਦੇ ਸਮੇਂ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬਣ ਕਾਰਨ ਉਸਦੀ ਮੌਤ ਹੋ ਗਈ।

 

Oppo Reno16 ਸੀਰੀਜ਼ ਭਾਰਤ ‘ਚ ਲਾਂਚ: ਕੰਟੈਂਟ ਕ੍ਰੀਏਟਰਾਂ ਲਈ ਅਲਟਰਾ-ਵਾਈਡ ਕੈਮਰਾ ਤੇ ਕੀਮਤ ਇਨ੍ਹੀਂ

 

ਦੁੱਖੀ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਹੈ ਕਿ ਹਰਸ਼ਪ੍ਰੀਤ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

 

ਹਰਸ਼ਪ੍ਰੀਤ ਦੀ ਮਾਤਾ ਨੇ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦੇ ਸਕੇ।

 

punjab-youth-baba-bakala-drowns-lake-germany-harshpreet-singh

punjab-youth-baba-bakala-drowns-lake-germany-harshpreet-singh

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.