skip to content

Last Updated: November 24, 2026

Dainik Savera Times Logo

ਅਮਰੀਕਾ ਤੋਂ ਮੁੜ ਆਈ ਮੰਦਭਾਗੀ ਖ਼ਬਰ ; ਝੀਲ ‘ਚ ਡੁੱਬਣ ਕਾਰਨ 21 ਸਾਲਾਂ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

8 May 2026 ਅੱਪਡੇਟ ਕੀਤਾ ਗਿਆ

ਅਮਰੀਕਾ ਤੋਂ ਮੁੜ ਆਈ ਮੰਦਭਾਗੀ ਖ਼ਬਰ ; ਝੀਲ ‘ਚ ਡੁੱਬਣ ਕਾਰਨ 21 ਸਾਲਾਂ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

International News : ਅਮਰੀਕਾ ਤੋਂ ਇੱਕ ਵਾਰ ਫੇਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਿਸ਼ਤੀ ਹਾਦਸੇ ਦੌਰਾਨ ਝੀਲ ’ਚ ਡੁੱਬਣ ਕਾਰਨ ਇੱਕ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਰਾਏਕੋਟ ਨੇੜਲੇ ਪਿੰਡ ਬੱਸੀਆਂ ਦਾ ਰਹਿਣਾ ਵਾਲਾ ਹੈ। ਦੱਸ ਦਈਏ ਕਿ ਮ੍ਰਿਤਕ ਦੀ ਪਛਾਣ 21 ਸਾਲਾ ਇਸ਼ਮੀਤ ਸਿੰਘ ਚੀਮਾ ਪੁੱਤਰ ਮਾਸਟਰ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਛੇ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ਦੇ ਕੈਨਸਿਸ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਬੀਤੇ ਸੋਮਵਾਰ ਇਸ਼ਮੀਤ ਆਪਣੇ ਦੋਸਤਾਂ ਨਾਲ ਇਕ ਝੀਲ ’ਤੇ ਪਿਕਨਿਕ ਮਨਾਉਣ ਗਿਆ ਸੀ। ਇਸ ਦੌਰਾਨ ਕਿਸ਼ਤੀ ਚਲਾਉਂਦੇ ਸਮੇਂ ਅਚਾਨਕ ਹਾਦਸਾ ਵਾਪਰ ਗਿਆ ਅਤੇ ਇਸ਼ਮੀਤ ਡੂੰਘੇ ਪਾਣੀ ਵਿੱਚ ਡੁੱਬ ਗਿਆ। ਦੋਸਤਾਂ ਵੱਲੋਂ ਕਾਫੀ ਭਾਲ ਕੀਤੀ ਗਈ ਪਰ ਕੋਈ ਪਤਾ ਨਾ ਲੱਗਣ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਤੋਂ ਅਗਲੇ ਦਿਨ ਰੈਸਕਿਊ ਟੀਮਾਂ ਨੇ ਝੀਲ ਵਿੱਚੋਂ ਇਸ਼ਮੀਤ ਦੀ ਮ੍ਰਿਤਕ ਦੇਹ ਬਰਾਮਦ ਕੀਤੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.