Punjab News : ਇੱਕ ਮਹੀਨਾ ਪਹਿਲਾਂ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਦੇਵੀਦਾਸ ਪੁਰਾ ਦੇ ਨੌਜਵਾਨ ਸਿਮਰਨਜੀਤ ਸਿੰਘ ਸੰਧੂ ਦੀ ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਕੱਲ੍ਹ ਦੇਰ ਸ਼ਾਮ ਨੌਜਵਾਨ ਦੀ ਮ੍ਰਿਤਕ ਦੇਹ ਇੱਕ ਮਹੀਨੇ ਬਾਅਦ ਪਿੰਡ ਦੇਵੀਦਾਸ ਪੁਰਾ ਪਹੁੰਚੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਸੈਂਕੜੇ ਨਮ ਅੱਖਾਂ ਨੇ ਨੌਜਵਾਨ ਨੂੰ ਅੰਤਿਮ ਵਿਦਾਈ ਦਿੱਤੀ । ਜਾਣਕਾਰੀ ਅਨੁਸਾਰ 22 ਸਾਲਾ ਸਿਮਰਨਜੀਤ ਸਿੰਘ ਸੰਧੂ ਦੇ ਪਰਿਵਾਰ ਨੇ 10 ਅਗਸਤ 2023 ਨੂੰ ਆਪਣੀ ਜ਼ਮੀਨ ਵੇਚ ਦਿੱਤੀ ਸੀ ਤਾਂ ਜੋ ਉਸ ਨੂੰ ਪੜ੍ਹਾਈ ਅਤੇ ਬਿਹਤਰ ਭਵਿੱਖ ਲਈ ਕੈਨੇਡਾ ਭੇਜਿਆ ਜਾ ਸਕੇ ਪਰ ਸਮੇਂ ਨੂੰ ਕੁਝ ਹੋਰ ਵੀ ਮਨਜੂਰ ਸੀ। ਜਦੋਂ ਕੈਨੇਡੀਅਨ ਪੁਲਿਸ ਨੇ ਮ੍ਰਿਤਕ ਸਿਮਰਨਜੀਤ ਸਿੰਘ ਸੰਧੂ ਦੇ ਪਰਿਵਾਰ ਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਇਹ ਖਬਰ ਦਿੱਤੀ ਤਾਂ ਪਰਿਵਾਰ ਟੁੱਟ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਸੰਧੂ ਸਾਲ 2023 ਵਿੱਚ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਤਾਂ ਜੋ ਉਹ ਉੱਥੇ ਪੜ੍ਹਾਈ ਕਰਕੇ ਆਪਣੇ ਭਵਿੱਖ ਨੂੰ ਸੁਧਾਰ ਸਕੇ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਇਹ ਦਰਦਨਾਕ ਸੂਚਨਾ ਮਿਲੀ ਸੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਿਤਾ ਨੇ ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ। ਮ੍ਰਿਤਕ ਦੇ ਪਿਤਾ ਨੇ ਮੰਗ ਕੀਤੀ ਕਿ ਉਹਨਾਂ ਦੇ ਪੁੱਤਰ ਦਾ ਕਤਲ ਕੈਨੇਡਾ ਵਿੱਚ ਹੋਇਆ ਸੀ ,ਓਹਨਾਂ ਦੇ ਪੁੱਤਰ ਦੇ ਬਣਦੇ ਪੈਸੇ ਅਤੇ ਜ਼ਰੂਰੀ ਸਮਾਨ ਮੋਬਾਈਲ ਲੈਪਟਾਪ ਸਾਨੂੰ ਦਿੱਤਾ ਜਾਵੇ।
Mahashivratri 2026 : ਮਹਾਸ਼ਿਵਰਾਤਰੀ ਦਾ ਪਹਿਲੀ ਵਾਰ ਰੱਖ ਰਹੇ ਹੋ ਵਰਤ…; ਤਾਂ ਜਾਣੋ ਕੀ ਖਾਣਾ ਹੈ ਤੇ ਕੀ ਨਹੀਂ ਖਾਣਾ
